JALANDHAR WEATHER

ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁਕਾਬਲੇ ਦੌਰਾਨ ਗੈਂਗਸਟਰ ਹਲਾਕ , 2 ਪੁਲਿਸ ਮੁਲਾਜ਼ਮ ਵੀ ਗੋਲੀ ਲੱਗਣ ਨਾਲ ਜ਼ਖ਼ਮੀ

ਤਰਨ ਤਾਰਨ, 8 ਦਸੰਬਰ (ਹਰਿੰਦਰ ਸਿੰਘ)-ਤਰਨ ਤਾਰਨ ਪੁਲਿਸ ਅਤੇ ਗੈਂਗਸਟਰ ਵਿਚਕਾਰ ਹੋਏ ਮੁਕਾਬਲੇ ਦੌਰਾਨ ਪੁਲਿਸ ਦੀ ਗੋਲੀਬਾਰੀ ਨਾਲ ਇਕ ਗੈਂਗਸਟਰ ਹਲਾਕ ਹੋ ਗਿਆ। ਜਦਕਿ ਇਸ ਪੁਲਿਸ ਮੁਕਾਬਲੇ ਦੌਰਾਨ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸ. ਪ੍ਰਭਜੀਤ ਸਿੰਘ ਅਤੇ ਉਸ ਦਾ ਗੰਨਮੈਨ ਵੀ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਏ। ਜਿੰਨਾਂ ਨੂੰ ਇਲਾਜ ਲਈ ਤੁਰੰਤ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਪੁਲਿਸ ਅਧਿਕਾਰੀਆਂ ਅਨੁਸਾਰ ਮਾਰਿਆ ਗਿਆ ਗੈਂਗਸਟਰ 3 ਦਸੰਬਰ ਨੂੰ ਨਜ਼ਦੀਕੀ ਪਿੰਡ ਭੁੱਲਰ ਵਿਖੇ ਇਕ ਕਰਿਆਨਾ ਵਪਾਰੀ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿਚ ਲੋੜੀਂਦਾ ਸੀ ਅਤੇ ਇਸੇ ਗੈਂਗਸਟਰ ਨੇ ਕਰਿਆਨਾ ਵਪਾਰੀ ਉਪਰ ਗੋਲੀਆਂ ਦਾਗੀਆਂ ਸਨ। ਮ੍ਰਿਤਕ ਗੈਂਗਸਟਰ ਦੇ ਕੋਲੋਂ ਪੁਲਿਸ ਨੇ ਇਕ ਪਿਸਟਲ ਵੀ ਬਰਾਮਦ ਕੀਤਾ ਹੈ, ਜੋ ਉਸ ਨੇ ਕਰਿਆਨਾ ਵਪਾਰੀ ਦੀ ਹੱਤਿਆ ਲਈ ਵਰਤਿਆ ਸੀ।

 

ਡੀ.ਆਈ.ਜੀ. ਫ਼ਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਸੀ.ਆਈ.ਏ. ਸਟਾਫ਼ ਤਰਨ ਤਾਰਨ ਦੇ ਇੰਚਾਰਜ ਪ੍ਰਭਜੀਤ ਸਿੰਘ ਨੂੰ ਸੂਚਨਾ ਮਿਲੀ ਕਿ ਇਲਾਕੇ ਵਿਚ ਇਕ ਸ਼ੱਕੀ ਵਿਅਕਤੀ ਜੈਨ ਕਾਰ ’ਤੇ ਘੁੰਮ ਰਿਹਾ ਹੈ, ਜਿਸ ’ਤੇ ਪੁਲਿਸ ਪਾਰਟੀ ਨੇ ਨਾਕਾਬੰਦੀ ਦੌਰਾਨ ਉਸ ਨੂੰ ਜਦ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਪੁਲਿਸ ਪਾਰਟੀ ’ਤੇ ਗੋਲੀ ਚਲਾ ਦਿੱਤੀ। ਇਸੇ ਦੌਰਾਨ ਉਸ ਦੀ ਜੈਨ ਕਾਰ, ਜਿਸ ’ਤੇ ਸਵਾਰ ਹੋ ਕੇ ਉਹ ਜਾ ਰਿਹਾ ਸੀ, ਬੇਕਾਬੂ ਹੋ ਗਈ। ਗੈਂਗਸਟਰ ਵਲੋਂ ਪੁਲਿਸ ’ਤੇ ਗੋਲੀਆਂ ਚਲਾਉਣ ਕਾਰਨ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਪ੍ਰਭਜੀਤ ਸਿੰਘ ਅਤੇ ਉਨ੍ਹਾਂ ਦਾ ਗੰਨਮੈਨ ਰਣਜੀਤ ਸਿੰਘ ਗੋਲੀ ਲੱਗਣ ਨਾਲ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਜਵਾਬੀ ਕਾਰਵਾਈ ਦੌਰਾਨ ਗੈਂਗਸਟਰ ਸੁੱਖਾ ਕੋਟਲੀ ਦੇ ਗੋਲੀਆਂ ਲੱਗੀਆਂ ਅਤੇ ਜ਼ਖ਼ਮੀ ਹਾਲਤ ਵਿਚ ਉਸ ਨੂੰ ਸਰਕਾਰੀ ਹਸਪਤਾਲ ਵਿਖੇ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

 

ਮ੍ਰਿਤਕ ਗੈਂਗਸਟਰ ਦੇ ਕੋਲੋਂ ਇਕ ਪਿਸਟਲ ਵੀ ਬਰਾਮਦ ਕੀਤਾ ਹੈ ਅਤੇ ਜਿਸ ਕਾਰ ’ਤੇ ਉਕਤ ਗੈਂਗਸਟਰ ਸਵਾਰ ਹੋ ਕੇ ਆ ਰਿਹਾ ਸੀ, ਉਸ ਨੇ ਤਰਨ ਤਾਰਨ ਤੋਂ ਚੋਰੀ ਕੀਤੀ ਸੀ। ਮ੍ਰਿਤਕ ਗੈਂਗਸਟਰ ਦੀ ਪਛਾਣ ਸੁਖਬੀਰ ਸਿੰਘ ਉਰਫ ਸੁੱਖਾ ਕੋਟਲੀ ਪੁੱਤਰੀ ਰਣਜੀਤ ਸਿੰਘ ਵਾਸੀ ਉਦੋਕੇ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਤਰਨ ਤਾਰਨ ਦੇ ਐਸ.ਐਸ.ਪੀ. ਸੁਰਿੰਦਰ ਲਾਂਬਾ ਤੇ ਹੋਰ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਅਤੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ