JALANDHAR WEATHER

ਪੰਜਾਬ ’ਚ ਸੀਤ ਲਹਿਰ ਲਈ ਯੈਲੋ ਅਲਰਟ ਜਾਰੀ

ਚੰਡੀਗੜ੍ਹ, 9 ਦਸੰਬਰ- ਅੱਜ ਤੋਂ ਪੰਜਾਬ ਅਤੇ ਚੰਡੀਗੜ੍ਹ ਵਿਚ ਠੰਢ ਹੋਰ ਤੇਜ਼ ਹੋ ਜਾਵੇਗੀ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਸੂਬੇ ਵਿਚ ਸੀਤ ਲਹਿਰ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਵਿਚ ਸੂਬੇ ਵਿਚ ਘੱਟੋ-ਘੱਟ ਤਾਪਮਾਨ ਵਿਚ ਥੋੜ੍ਹਾ ਵਾਧਾ ਹੋਇਆ ਹੈ, ਪਰ ਪਹਾੜਾਂ ਤੋਂ ਚੱਲ ਰਹੀਆਂ ਬਰਫ਼ੀਲੀਆਂ ਹਵਾਵਾਂ ਕਾਰਨ ਸਵੇਰ ਅਤੇ ਸ਼ਾਮ ਦੀ ਠੰਢ ਘੱਟ ਨਹੀਂ ਹੋਈ ਹੈ।

ਘੱਟੋ-ਘੱਟ ਤਾਪਮਾਨ 0.8 ਡਿਗਰੀ ਵਧਿਆ ਹੈ, ਜਿਸ ਨਾਲ ਇਹ ਆਮ ਦੇ ਨੇੜੇ ਆ ਗਿਆ ਹੈ। ਫਰੀਦਕੋਟ ਅਤੇ ਗੁਰਦਾਸਪੁਰ ਦੋਵਾਂ ਵਿਚ ਤਾਪਮਾਨ 4.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਸੂਬੇ ਵਿਚ ਸਭ ਤੋਂ ਠੰਢਾ ਹੈ।

ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਇਸ ਤਬਦੀਲੀ ਦਾ ਕਾਰਨ ਬਣੀ ਹੈ। ਹਾਲਾਂਕਿ ਦਿਨ ਵੇਲੇ ਧੁੱਪ ਕਾਰਨ ਤਾਪਮਾਨ ਵਧਿਆ ਹੈ। ਇਸ ਦੌਰਾਨ ਅੱਜ ਰਾਜਸਥਾਨ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ ਲਈ ਸੀਤ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਨ੍ਹਾਂ ਵਿਚ ਫਾਜ਼ਿਲਕਾ, ਮੁਕਤਸਰ, ਬਠਿੰਡਾ, ਫ਼ਰੀਦਕੋਟ, ਜਲੰਧਰ, ਮੋਗਾ, ਮਾਨਸਾ ਅਤੇ ਫਿਰੋਜ਼ਪੁਰ ਸ਼ਾਮਿਲ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ