‘ਵੰਦੇ ਮਾਤਰਮ’ ਦੀ 150ਵੀਂ ਵਰ੍ਹੇਗੰਢ: ਅੱਜ ਰਾਜਸਭਾ ’ਚ ਹੋਵੇਗੀ ਚਰਚਾ
ਨਵੀਂ ਦਿੱਲੀ, 9 ਦਸੰਬਰ- ਅੱਜ ਸਰਦੀਆਂ ਦੇ ਇਜਲਾਸ ਦੇ ਸੱਤਵੇਂ ਦਿਨ ਰਾਜ ਸਭਾ ਵਿਚ ਰਾਸ਼ਟਰੀ ਗੀਤ "ਵੰਦੇ ਮਾਤਰਮ" ਦੀ 150ਵੀਂ ਵਰ੍ਹੇਗੰਢ 'ਤੇ ਇਕ ਵਿਸ਼ੇਸ਼ ਚਰਚਾ ਹੋਵੇਗੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਚਰਚਾ ਦੀ ਸ਼ੁਰੂਆਤ ਕਰਨਗੇ। ਸਿਹਤ ਮੰਤਰੀ ਅਤੇ ਸਦਨ ਦੇ ਨੇਤਾ ਜੇ.ਪੀ. ਨੱਢਾ ਵੀ ਆਪਣੇ ਵਿਚਾਰ ਪੇਸ਼ ਕਰਨਗੇ।
ਇਸ ਤੋਂ ਪਹਿਲਾਂ ਸੋਮਵਾਰ ਨੂੰ ਲੋਕ ਸਭਾ ਵਿਚ ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ 'ਤੇ ਚਰਚਾ ਕੀਤੀ ਗਈ ਸੀ। ਪ੍ਰਧਾਨ ਮੰਤਰੀ ਮੋਦੀ ਨੇ ਚਰਚਾ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਮੁਸਲਿਮ ਲੀਗ ਦੇ ਡਰੋਂ "ਵੰਦੇ ਭਾਰਤ" ਦਾ ਨਿਰਾਦਰ ਕੀਤਾ। ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਨੇ ਭਾਜਪਾ 'ਤੇ ਰਾਸ਼ਟਰੀ ਗੀਤ ਨੂੰ ਨਾ ਅਪਣਾਉਣ ਦਾ ਦੋਸ਼ ਲਗਾਇਆ।
ਭਾਰਤ ਸਰਕਾਰ ਰਾਸ਼ਟਰੀ ਗੀਤ "ਵੰਦੇ ਮਾਤਰਮ" ਦੀ 150ਵੀਂ ਵਰ੍ਹੇਗੰਢ ਮਨਾਉਣ ਲਈ ਇਕ ਸਾਲ ਭਰ ਦਾ ਪ੍ਰੋਗਰਾਮ ਆਯੋਜਿਤ ਕਰ ਰਹੀ ਹੈ। 2 ਦਸੰਬਰ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸਾਰੀਆਂ ਪਾਰਟੀਆਂ ਦੇ ਪ੍ਰਤੀਨਿਧੀਆਂ ਦੀ ਇਕ ਮੀਟਿੰਗ ਬੁਲਾਈ ਸੀ ਤੇ ਇਹ ਫੈਸਲਾ ਕੀਤਾ ਗਿਆ ਸੀ ਕਿ ਵੰਦੇ ਮਾਤਰਮ 'ਤੇ 8 ਦਸੰਬਰ ਨੂੰ ਲੋਕ ਸਭਾ ਵਿਚ ਅਤੇ 9 ਦਸੰਬਰ ਨੂੰ ਰਾਜ ਸਭਾ ਵਿਚ ਚਰਚਾ ਕੀਤੀ ਜਾਵੇਗੀ।
;
;
;
;
;
;
;
;
;