JALANDHAR WEATHER

ਲੋਕ ਸਭਾ ’ਚ ਚੋਣ ਸੁਧਾਰਾਂ ਤੇ ਐਸ.ਆਈ.ਆਰ. ’ਤੇ ਮਨੀਸ਼ ਤਿਵਾੜੀ ਵਲੋਂ ਚਰਚਾ ਸ਼ੁਰੂ

ਨਵੀਂ ਦਿੱਲੀ, 9 ਦਸੰਬਰ- ਅੱਜ ਸਰਦ ਰੁੱਤ ਸੈਸ਼ਨ ਦੇ ਸੱਤਵੇਂ ਦਿਨ ਕਾਂਗਰਸ ਨੇਤਾ ਮਨੀਸ਼ ਤਿਵਾੜੀ ਨੇ ਲੋਕ ਸਭਾ ਵਿਚ ਪ੍ਰਸ਼ਨ ਕਾਲ ਤੋਂ ਬਾਅਦ ਚੋਣ ਸੁਧਾਰਾਂ ਅਤੇ ਵਿਸ਼ੇਸ਼ ਤੀਬਰ ਸੋਧ (SIR) 'ਤੇ ਚਰਚਾ ਸ਼ੁਰੂ ਕੀਤੀ। ਉਨ੍ਹਾਂ ਕਿਹਾ ਕਿ ਚੋਣਾਂ ਨਿਰਪੱਖ ਹੋਣੀਆਂ ਚਾਹੀਦੀਆਂ ਹਨ ਅਤੇ ਹਰੇਕ ਨਾਗਰਿਕ ਨੂੰ ਬਿਨਾਂ ਕਿਸੇ ਭੇਦਭਾਵ ਦੇ ਵੋਟ ਪਾਉਣ ਦਾ ਅਧਿਕਾਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਾਜੀਵ ਗਾਂਧੀ ਨੇ ਸਭ ਤੋਂ ਵੱਡਾ ਚੋਣ ਸੁਧਾਰ ਕੀਤਾ।

ਉਨ੍ਹਾਂ ਅੱਗੇ ਕਿਹਾ ਕਿ ਸੰਵਿਧਾਨ ਦੇ ਨਿਰਮਾਤਾਵਾਂ ਨੇ ਫੈਸਲਾ ਕੀਤਾ ਕਿ ਭਾਰਤ ਇਕ ਲੋਕਤੰਤਰੀ ਗਣਰਾਜ ਹੋਵੇਗਾ। 42ਵੇਂ ਸੋਧ ਤੋਂ ਬਾਅਦ ਸਮਾਜਵਾਦ ਅਤੇ ਧਰਮ ਨਿਰਪੱਖਤਾ ਨੂੰ ਜੋੜਿਆ ਗਿਆ। ਇਹ ਭਾਰਤ ਦਾ ਮੌਜੂਦਾ ਰੂਪ ਹੈ। ਭਾਰਤ ਦੇ ਲੋਕਤੰਤਰ ਵਿਚ ਦੋ ਹਿੱਸੇਦਾਰ ਹਨ, ਪਹਿਲਾ 980 ਮਿਲੀਅਨ ਵੋਟਰ ਅਤੇ ਦੂਜਾ ਰਾਜਨੀਤਕ ਪਾਰਟੀਆਂ, ਜੋ ਵੋਟਿੰਗ ਪ੍ਰਣਾਲੀ ਵਿਚ ਹਿੱਸਾ ਲੈਂਦੀਆਂ ਹਨ। ਚੋਣਾਂ ਨਿਰਪੱਖ ਹੋਣੀਆਂ ਚਾਹੀਦੀਆਂ ਹਨ ਅਤੇ ਹਰੇਕ ਨਾਗਰਿਕ ਨੂੰ ਬਿਨਾਂ ਕਿਸੇ ਭੇਦਭਾਵ ਦੇ ਵੋਟ ਪਾਉਣ ਦਾ ਅਧਿਕਾਰ ਹੋਣਾ ਚਾਹੀਦਾ ਹੈ। ਸੰਵਿਧਾਨ ਦੇ ਨਿਰਮਾਤਾਵਾਂ ਨੇ ਫੈਸਲਾ ਕੀਤਾ ਕਿ 21 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਧਰਮ ਜਾਂ ਜਾਤ ਦੀ ਪਰਵਾਹ ਕੀਤੇ ਬਿਨਾਂ ਵੋਟ ਪਾਉਣ ਦਾ ਅਧਿਕਾਰ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ 78 ਸਾਲਾਂ ਵਿਚ ਸਭ ਤੋਂ ਵੱਡਾ ਚੋਣ ਸੁਧਾਰ ਰਾਜੀਵ ਗਾਂਧੀ ਨੇ 1988-89 ਵਿਚ ਕੀਤਾ ਸੀ ਅਤੇ ਵੋਟ ਪਾਉਣ ਦੀ ਉਮਰ 21 ਤੋਂ ਘਟਾ ਕੇ 18 ਸਾਲ ਕਰ ਦਿੱਤੀ ਗਈ ਸੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ