JALANDHAR WEATHER

ਸੁਖਜਿੰਦਰ ਸਿੰਘ ਰੰਧਾਵਾ ਨੇ ਨਵਜੋਤ ਕੌਰ ਸਿੱਧੂ ਨੂੰ ਭੇਜਿਆ ਕਾਨੂੰਨੀ ਨੋਟਿਸ

ਚੰਡੀਗੜ੍ਹ, 9 ਦਸੰਬਰ- ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਨੇ ਨਵਜੋਤ ਕੌਰ ਸਿੱਧੂ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਸਿੱਧੂ ਨੇ ਕਿਹਾ ਸੀ ਕਿ ਰੰਧਾਵਾ ਦੇ ਗੈਂਗਸਟਰਾਂ ਨਾਲ ਸੰਬੰਧ ਹਨ ਅਤੇ ਉਨ੍ਹਾਂ ਨੇ ਰਾਜਸਥਾਨ ਵਿਚ ਪੈਸੇ ਲੈ ਕੇ ਟਿਕਟਾਂ ਵੇਚੀਆਂ, ਜਿਸ ਕਾਰਨ ਕਾਂਗਰਸ ਪਾਰਟੀ ਦੀ ਹਾਰ ਹੋਈ। ਇਸ ਦੇ ਜਵਾਬ ਵਿਚ ਰੰਧਾਵਾ ਨੇ ਕਾਨੂੰਨੀ ਨੋਟਿਸ ਭੇਜ ਕੇ ਸੱਤ ਦਿਨਾਂ ਦੇ ਅੰਦਰ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ ਨਹੀਂ ਤਾਂ ਉਨ੍ਹਾਂ ਵਲੋਂ ਕਾਨੂੰਨੀ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ।


ਵਿਵਾਦ ਦੀ ਸ਼ੁਰੂਆਤ ਉਦੋਂ ਹੋਈ ਜਦੋਂ ਬੀਤੇ ਦਿਨ ਇਕ ਟੀ.ਵੀ. ਚੈਨਲ ਨੂੰ ਦਿੱਤੇ ਇੰਟਰਵਿਊ ਵਿਚ ਨਵਜੋਤ ਕੌਰ ਸਿੱਧੂ ਨੇ ਸੁਖਜਿੰਦਰ ਸਿੰਘ ਰੰਧਾਵਾ 'ਤੇ ਸੰਗੀਨ ਦੋਸ਼ ਲਗਾਏ। ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਰੰਧਾਵਾ ਦੇ ਗੈਂਗਸਟਰਾਂ ਨਾਲ ਸੰਬੰਧ ਹਨ। ਇਸ ਬਿਆਨ ਦੇ ਸਾਹਮਣੇ ਆਉਂਦੇ ਹੀ ਸਿਆਸਤ ਗਰਮਾ ਗਈ। ਰੰਧਾਵਾ ਨੇ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਬੇ-ਬੁਨਿਆਦ ਅਤੇ ਝੂਠਾ ਦੱਸਿਆ। ਆਪਣੇ ਵਕੀਲ ਰਾਹੀਂ ਭੇਜੇ ਗਏ ਨੋਟਿਸ ਵਿੱਚ ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਅਜਿਹੇ ਬਿਆਨਾਂ ਨਾਲ ਉਨ੍ਹਾਂ ਦੀ ਸਿਆਸੀ ਅਤੇ ਸਮਾਜਿਕ ਸਾਖ਼ ਨੂੰ ਡੂੰਘਾ ਧੱਕਾ ਲੱਗਾ ਹੈ ਅਤੇ ਇਹ ਮਾਣਹਾਨੀ  ਦਾ ਮਾਮਲਾ ਬਣਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ