JALANDHAR WEATHER

ਇੰਡੀਗੋ ਸੰਕਟ: ਕੋਈ ਜਿੰਨਾ ਵੀ ਮਰਜ਼ੀ ਵੱਡਾ ਹੋਵੇ, ਜਵਾਬਦੇਹੀ ਹੋਵੇਗੀ ਤੈਅ- ਕੇਂਦਰੀ ਹਵਾਬਾਜ਼ੀ ਮੰਤਰੀ

ਨਵੀਂ ਦਿੱਲੀ, 9 ਦਸੰਬਰ- ਇੰਡੀਗੋ ਏਅਰਲਾਈਨਜ਼ ਦੇ ਸੰਚਾਲਨ ਸੰਕਟ 'ਤੇ ਲੋਕ ਸਭਾ ਵਿਚ ਬੋਲਦੇ ਹੋਏ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਕਿੰਜਾਰਾਪੁਰ ਨੇ ਕਿਹਾ ਕਿ ਸਥਿਤੀ ਤੇਜ਼ੀ ਨਾਲ ਸੁਧਰ ਰਹੀ ਹੈ ਅਤੇ ਏਅਰਲਾਈਨ ਨੂੰ ਆਪਣੇ ਫ਼ਰਜ਼ਾਂ ਲਈ ਜਵਾਬਦੇਹ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡੀ.ਜੀ.ਸੀ.ਏ. ਨੇ ਇੰਡੀਗੋ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ ਅਤੇ ਜਵਾਬ ਮਿਲਣ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਈ ਵੀ ਏਅਰਲਾਈਨ ਭਾਵੇਂ ਉਸ ਦਾ ਆਕਾਰ ਕੋਈ ਵੀ ਹੋਵੇ, ਯਾਤਰੀਆਂ ਦੀ ਅਸੁਵਿਧਾ ਲਈ ਜ਼ਿੰਮੇਵਾਰ ਹੋਵੇਗੀ।


ਮੰਤਰੀ ਨੇ ਕਿਹਾ ਕਿ ਸੰਚਾਲਨ ਤੇਜ਼ੀ ਨਾਲ ਸਥਿਰ ਹੋ ਰਹੇ ਹਨ, ਸੁਰੱਖਿਆ ਮਾਪਦੰਡਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾ ਰਹੀ ਹੈ, ਇੰਡੀਗੋ ਨੂੰ ਜਵਾਬਦੇਹ ਬਣਾਇਆ ਜਾ ਰਿਹਾ ਹੈ, ਯਾਤਰੀਆਂ ਦੇ ਆਰਾਮ ਅਤੇ ਮਾਣ-ਸਨਮਾਨ ਦੀ ਰੱਖਿਆ ਕੀਤੀ ਜਾ ਰਹੀ ਹੈ ਅਤੇ ਲੰਬੇ ਸਮੇਂ ਦੇ ਸੁਧਾਰਾਂ 'ਤੇ ਕੰਮ ਚੱਲ ਰਿਹਾ ਹੈ। ਨਾਇਡੂ ਨੇ ਸਦਨ ਨੂੰ ਭਰੋਸਾ ਦਿੱਤਾ ਕਿ ਸਰਕਾਰ ਯਾਤਰੀਆਂ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਭਵਿੱਖ ਵਿਚ ਅਜਿਹੀਆਂ ਸਥਿਤੀਆਂ ਨੂੰ ਰੋਕਣ ਲਈ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਦੇ ਹਵਾਬਾਜ਼ੀ ਖੇਤਰ ਨੂੰ ਹੋਰ ਯਾਤਰੀ-ਕੇਂਦ੍ਰਿਤ ਬਣਾਉਣ ਲਈ ਲੰਬੇ ਸਮੇਂ ਦੇ ਉਪਾਅ ਲਾਗੂ ਕੀਤੇ ਜਾ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ