JALANDHAR WEATHER

ਦੇਸੀ ਰਿਵਾਲਵਰ ਤੇ 6 ਜ਼ਿੰਦਾ ਕਾਰਤੂਸਾਂ ਸਣੇ ਇਕ ਨੌਜਵਾਨ ਕਾਬੂ

ਸੰਗਤ ਮੰਡੀ, 9 ਦਸੰਬਰ (ਦੀਪਕ ਸ਼ਰਮਾ)- ਬਠਿੰਡਾ-ਬਾਦਲ ਬਾਦਲ ਰੋਡ ਉਤੇ ਪੈਂਦੇ ਥਾਣਾ ਨੰਦਗੜ੍ਹ ਦੀ ਪੁਲਿਸ ਪਾਰਟੀ ਨੇ ਇਕ ਨੌਜਵਾਨ ਕੋਲੋਂ 6 ਜ਼ਿੰਦਾ ਕਾਰਤੂਸ ਅਤੇ ਇਕ ਦੇਸੀ ਰਿਵਾਲਵਰ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਨੰਦਗੜ੍ਹ ਦੇ ਮੁਖੀ ਇੰਸਪੈਕਟਰ ਰਵਿੰਦਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਪਿੰਡ ਬੰਬੀਹਾ ਤੋਂ ਪਿੰਡ ਦਾਣੇ ਕੇ ਚੱਕ ਗਸ਼ਤ ਕਰ ਰਹੀ ਸੀ ਤਾਂ ਸੂਚਨਾ ਮਿਲੀ ਕਿ ਲਵਪ੍ਰੀਤ ਸਿੰਘ ਪੁੱਤਰ ਸ਼ਿਵਰਾਜ ਸਿੰਘ ਵਾਸੀ ਪਿੰਡ ਬੰਬੀਹਾ ਕੋਲ ਇਕ ਨਜਾਇਜ਼ ਰਿਵਾਲਵਰ ਹੈ, ਸੂਚਨਾ ਮਿਲਣ ਉਤੇ ਪੁਲਿਸ ਪਾਰਟੀ ਨੇ ਲਵਪ੍ਰੀਤ ਸਿੰਘ ਪੁੱਤਰ ਸ਼ਿਵਰਾਜ ਸਿੰਘ ਨੂੰ ਕਾਬੂ ਕਰਕੇ ਉਸ ਕੋਲੋਂ 6 ਜ਼ਿੰਦਾ ਕਾਰਤੂਸ ਅਤੇ ਇਕ ਦੇਸੀ ਰਿਵਾਲਵਰ ਬਰਾਮਦ ਕੀਤਾ ਹੈ।

ਥਾਣਾ ਮੁਖੀ ਇੰਸਪੈਕਟਰ ਰਵਿੰਦਰ ਸਿੰਘ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਉਤੇ ਪਹਿਲਾਂ ਹੀ ਲੜਾਈ-ਝਗੜੇ ਅਤੇ ਲੁੱਟ-ਖੋਹ ਦੇ 3 ਮਾਮਲੇ ਦਰਜ ਹਨ ਅਤੇ ਪੁਲਿਸ ਇਸ ਦੀ ਭਾਲ ਵਿਚ ਸੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ