ਪੁਲਿਸ ਹਿਰਾਸਤ ’ਚ ਹੋਈ ਮੌਤ ਦਾ ਮਾਮਲਾ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਪਹੁੰਚਿਆ
ਮਾਨਾਂਵਾਲਾ, (ਅੰਮ੍ਰਿਤਸਰ), 9 ਦਸੰਬਰ (ਗੁਰਦੀਪ ਸਿੰਘ ਨਾਗੀ)- ਥਾਣਾ ਜੰਡਿਆਲਾ ਗੁਰੂ ਵਿਖੇ ਪੁਲਿਸ ਹਿਰਾਸਤ ਵਿਚ ਪਿੰਡ ਕਿੱਲਾ ਜੀਵਨ ਸਿੰਘ ਦੇ ਦਲਿਤ ਨੌਜਵਾਨ ਦੀ ਹੋਈ ਸ਼ੱਕੀ ਮੌਤ ਦਾ ਮਾਮਲਾ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਧਿਆਨ ਵਿਚ ਆਉਣ ਮਗਰੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਵਲੋਂ ਭੇਜੇ ਗਏ ਮੈਂਬਰ ਰੋਹਿਤ ਖੌਖਰ ਪੀੜਤ ਪਰਿਵਾਰ ਨਾਲ ਮੁਲਾਕਾਤ ਲਈ ਪਹੁੰਚੇ। ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਮਗਰੋਂ ਮੈਂਬਰ ਰੋਹਿਤ ਖੌਖਰ ਨੇ ਕਿਹਾ ਕਿ ਉਨ੍ਹਾਂ ਪੀੜਤ ਪਰਿਵਾਰ ਅਤੇ ਪੁਲਿਸ ਪ੍ਰਸ਼ਾਸਨ ਨਾਲ ਗੱਲਬਾਤ ਕੀਤੀ ਹੈ ਅਤੇ ਇਸ ਮਾਮਲੇ ਵਿਚ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
;
;
;
;
;
;
;
;
;