JALANDHAR WEATHER

ਜੰਡਿਆਲਾ ਗੁਰੂ ਨੇੜੇ ਰੇਲ ਹਾਦਸੇ ’ਚ ਅਣਪਛਾਤੇ ਵਿਅਕਤੀ ਦੀ ਮੌ.ਤ

ਜੰਡਿਆਲਾ ਗੁਰੂ, 9 ਦਸੰਬਰ (ਹਰਜਿੰਦਰ ਸਿੰਘ ਕਲੇਰ)- ਰੇਲਵੇ ਸਟੇਸ਼ਨ ਜੰਡਿਆਲਾ–ਟਾਂਗਰਾ ਦਰਮਿਆਨ ਇਕ ਅਣਪਛਾਤੇ ਵਿਅਕਤੀ ਦੀ ਰੇਲ ਹਾਦਸੇ ‘ਚ ਮੌਤ ਹੋ ਗਈ। ਮ੍ਰਿਤਕ ਦੀ ਉਮਰ ਕਰੀਬ 40–42 ਸਾਲ ਦੱਸੀ ਜਾ ਰਹੀ ਹੈ। ਪਤਾ ਲੱਗਿਆ ਹੈ ਕਿ ਟਰੇਨ ਨੰਬਰ 12317 ਦੀ ਲਪੇਟ ‘ਚ ਆਉਣ ਕਾਰਨ ਇਹ ਹਾਦਸਾ ਵਾਪਰਿਆ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਏ. ਐਸ. ਆਈ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਜੀ.ਆਰ.ਪੀ. ਅੰਮ੍ਰਿਤਸਰ ਵਲੋਂ ਧਾਰਾ 194 ਅਧੀਨ ਦਰਜ ਕਰਕੇ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਮ੍ਰਿਤਕ ਪਾਸੋਂ ਮੌਕੇ ’ਤੇ ਕੋਈ ਵੀ ਪਛਾਣ ਸਬੰਧੀ ਦਸਤਾਵੇਜ਼ ਬਰਾਮਦ ਨਹੀਂ ਹੋਇਆ, ਜਿਸ ਕਾਰਨ ਉਸ ਦੀ ਪਛਾਣ ਨਹੀਂ ਹੋ ਸਕੀ। ਪੁਲਿਸ ਮੁਤਾਬਕ ਮ੍ਰਿਤਕ ਨੇ ਚਿੱਟੀ ਟੀ-ਸ਼ਰਟ, ਨੀਲੇ ਰੰਗ ਦੀ ਜੀਂਸ ਅਤੇ ਕਾਲੇ ਰੰਗ ਦੀ ਗਰਮ ਜੈਕਟ ਪਾਈ ਹੋਈ ਸੀ। ਉਸ ਦਾ ਰੰਗ ਕਣਕਵੰਨਾ, ਸਿਰੋਂ ਮੋਨਾ ਅਤੇ ਦਾੜ੍ਹੀ ਕੱਟੀ ਹੋਈ ਹੈ। ਮ੍ਰਿਤਕ ਦੀ ਲਾਸ਼ ਨੂੰ ਪਛਾਣ ਲਈ 72 ਘੰਟਿਆਂ ਵਾਸਤੇ ਥਾਣਾ ਜੀ.ਆਰ.ਪੀ. ਅੰਮ੍ਰਿਤਸਰ ਦੀ ਮੋਰਚਰੀ ‘ਚ ਰੱਖਵਾਇਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ