ਅਣਪਛਾਤੇ ਨੌਜਵਾਨ ਦੀ ਖੇਤਾਂ 'ਚੋਂ ਲਾਸ਼ ਬਰਾਮਦ
ਕਪੂਰਥਲਾ, 9 ਦਸੰਬਰ (ਅਮਨਜੋਤ ਸਿੰਘ ਵਾਲੀਆ)- ਮੁਹੱਲਾ ਮਹਿਤਾਬਗੜ੍ਹ ਵਿਖੇ ਸ਼ਿਵ ਮੰਦਿਰ ਨੇੜੇ ਖੇਤਾਂ 'ਚ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਮੰਗਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਮੁਹੱਲਾ ਮਹਿਤਾਬਗੜ੍ਹ ਨੇੜੇ ਖੇਤਾਂ 'ਚ ਪਈ ਹੈ, ਜਿਸ 'ਤੇ ਉਹ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ 72 ਘੰਟੇ ਲਈ ਰੱਖਵਾ ਦਿੱਤਾ ਗਿਆ ਹੈ ਅਤੇ ਆਸ-ਪਾਸ ਦੇ ਇਲਾਕੇ 'ਚ ਮਿ੍ਤਕ ਵਿਅਕਤੀ ਦੀ ਪਹਿਚਾਣ ਲਈ ਪੁੱਛਗਿਛ ਕੀਤੀ ਜਾ ਰਹੀ ਹੈ |
;
;
;
;
;
;
;
;