JALANDHAR WEATHER

ਸਾਗਰ-ਝਾਂਸੀ ਰਾਸ਼ਟਰੀ ਰਾਜਮਾਰਗ 'ਤੇ ਵੱਡਾ ਹਾਦਸਾ, ਚਾਰ ਬੀ.ਡੀ.ਐਸ.ਕਰਮਚਾਰੀਆਂ ਦੀ ਮੌਤ

ਭੋਪਾਲ, 10 ਦਸੰਬਰ- ਮੱਧ ਪ੍ਰਦੇਸ਼ ਦੇ ਸਾਗਰ ਜ਼ਿਲ੍ਹੇ ਵਿਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿਥੇ ਇਕ ਸੜਕ ਹਾਦਸੇ ਵਿਚ ਬੰਬ ਡਿਸਪੋਜ਼ਲ ਸਕੁਐਡ (ਬੀ.ਡੀ.ਐਸ.) ਦੇ ਚਾਰ ਜਵਾਨਾਂ ਦੀ ਮੌਤ ਹੋ ਗਈ, ਜਦੋਂ ਕਿ ਇਕ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖਮੀ ਕਰਮਚਾਰੀ ਦਾ ਸਾਗਰ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਇਹ ਘਟਨਾ ਸਵੇਰੇ 4 ਵਜੇ ਦੇ ਕਰੀਬ ਸਾਗਰ-ਝਾਂਸੀ ਰਾਸ਼ਟਰੀ ਰਾਜਮਾਰਗ 44 'ਤੇ ਬਾਂਦਰੀ ਅਤੇ ਮਾਲਥੋਨ ਦੇ ਵਿਚਕਾਰ ਝਿਕਾਨੀ ਘਾਟੀ ਦੇ ਨੇੜੇ ਵਾਪਰੀ।

ਰਿਪੋਰਟਾਂ ਅਨੁਸਾਰ ਮੋਰੇਨਾ ਬੀ.ਡੀ.ਐਸ. ਟੀਮ ਦੀ ਗੱਡੀ ਬਾਲਾਘਾਟ ਵਿਚ ਡਿਊਟੀ ਤੋਂ ਵਾਪਸ ਆ ਰਹੀ ਸੀ ਕਿ ਇਕ ਕੰਟੇਨਰ ਨਾਲ ਟਕਰਾ ਗਈ। ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। ਕਾਂਸਟੇਬਲ ਰਾਜੀਵ ਚੌਹਾਨ ਵੀ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ। ਮੁਲਾਜ਼ਮਾਂ ਦੇ ਨਾਲ ਆਇਆ ਕੁੱਤਾ ਸੁਰੱਖਿਅਤ ਪਾਇਆ ਗਿਆ। ਘਟਨਾ ਦੀ ਜਾਣਕਾਰੀ ਮਿਲਣ 'ਤੇ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਹਾਦਸਾ ਗੱਡੀ ਦੇ ਕੰਟਰੋਲ ਗੁਆਉਣ ਅਤੇ ਕੰਟੇਨਰ ਨਾਲ ਟਕਰਾਉਣ ਕਾਰਨ ਹੋਇਆ।
ਸ਼ਹੀਦ ਸੈਨਿਕਾਂ ਦੀਆਂ ਲਾਸ਼ਾਂ ਨੂੰ ਮਾਲਥੋਨ ਲਿਜਾਇਆ ਗਿਆ ਹੈ, ਜਿਥੇ ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ