ਅੰਮ੍ਰਿਤਸਰ ਏਅਰਪੋਰਟ 'ਤੇ 3 ਕਰੋੜ ਦੇ ਗਾਂਜੇ ਸਮੇਤ ਯਾਤਰੀ ਨੂੰ ਕਾਬੂ
ਰਾਜਾਸਾਂਸੀ, (ਅੰਮ੍ਰਿਤਸਰ), 10 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ, ਹਰਦੀਪ ਸਿੰਘ ਖੀਵਾ)- ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਟੀਮ ਨੇ ਕਰੋੜਾਂ ਰੁਪਏ ਦੇ ਗਾਂਜੇ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਬੀਤੇ ਦਿਨ ਅੰਮ੍ਰਿਤਸਰ ਦਾ ਵਸਨੀਕ ਇਕ ਵਿਅਕਤੀ ਬੈਂਕਾਂਕ ਤੋਂ ਥਾਈ ਏਅਰਲਾਈਨ ਦੀ ਉਡਾਣ ਰਾਹੀਂ ਅੰਮ੍ਰਿਤਸਰ ਏਅਰਪੋਰਟ 'ਤੇ ਪਹੁੰਚਿਆ ਸੀ। ਕਸਟਮ ਵਿਭਾਗ ਦੀ ਟੀਮ ਨੇ ਜਦ ਇਸ ਦੇ ਸਮਾਨ ਦੀ ਚੈਕਿੰਗ ਕੀਤੀ ਤਾਂ ਉਸ ਵਿਚੋਂ ਦਸ ਦੇ ਕਰੀਬ ਗਾਂਜੇ ਦੇ ਪੈਕਟ ਬਰਾਮਦ ਕੀਤੇ, ਜਿਨ੍ਹਾਂ ਦੀ ਕੀਮਤ ਤਿੰਨ ਕਰੋੜ ਰੁਪਏ ਦੱਸੀ ਗਈ ਹੈ।
;
;
;
;
;
;
;
;