ਸਕੂਲ ਨੂੰ ਆਈ ਬੰਬ ਦੀ ਧਮਕੀ ਦੀ ਕਾਲ
ਨਵੀਂ ਦਿੱਲੀ, 10 ਦਸੰਬਰ- ਅੱਜ ਸਵੇਰੇ ਪੂਰਬੀ ਦਿੱਲੀ ਦੇ ਲਕਸ਼ਮੀ ਨਗਰ ਵਿਚ ਇਕ ਨਿੱਜੀ ਸਕੂਲ ਵਿਚ ਬੰਬ ਦੀ ਧਮਕੀ ਭਰੀ ਕਾਲ ਆਈ। ਦਿੱਲੀ ਫਾਇਰ ਸਰਵਿਸ (ਡੀਐਫਐਸ) ਦੇ ਇਕ ਅਧਿਕਾਰੀ ਦੇ ਅਨੁਸਾਰ ਇਹ ਕਾਲ ਸਵੇਰੇ 10:40 ਵਜੇ ਦੇ ਕਰੀਬ ਆਈ, ਜਿਸ ਵਿਚ ਦਾਅਵਾ ਕੀਤਾ ਗਿਆ ਸੀ ਕਿ ਸਕੂਲ ਦੇ ਅੰਦਰ ਵਿਸਫੋਟਕ ਰੱਖੇ ਗਏ ਹਨ। ਸੂਚਨਾ ਮਿਲਣ 'ਤੇ ਸਥਾਨਕ ਪੁਲਿਸ, ਫਾਇਰ ਬ੍ਰਿਗੇਡ ਅਤੇ ਹੋਰ ਐਮਰਜੈਂਸੀ ਏਜੰਸੀਆਂ ਨੂੰ ਸੁਚੇਤ ਕੀਤਾ ਗਿਆ। ਕਈ ਫਾਇਰ ਟੈਂਡਰ, ਬੰਬ ਨਿਰੋਧਕ ਦਸਤੇ, ਕੁੱਤੇ ਦਸਤੇ ਅਤੇ ਪੁਲਿਸ ਟੀਮਾਂ ਨੂੰ ਤੁਰੰਤ ਘਟਨਾ ਸਥਾਨ 'ਤੇ ਭੇਜਿਆ ਗਿਆ। ਸਾਵਧਾਨੀ ਵਜੋਂ ਵਿਦਿਆਰਥੀਆਂ, ਅਧਿਆਪਕਾਂ ਅਤੇ ਪੂਰੇ ਸਟਾਫ਼ ਨੂੰ ਸਕੂਲ ਦੀ ਇਮਾਰਤ ਤੋਂ ਬਾਹਰ ਕੱਢ ਲਿਆ ਗਿਆ। ਸਕੂਲ ਕੈਂਪਸ ਨੂੰ ਘੇਰ ਲਿਆ ਗਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ। ਅਧਿਕਾਰੀ ਨੇ ਕਿਹਾ ਕਿ ਹੁਣ ਤੱਕ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ ਤੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
;
;
;
;
;
;
;
;