ਪੁਰਾਣੀ ਰੰਜਿਸ਼ ਨੂੰ ਲੈ ਕੇ ਖਾਈ ਫੇਮੇ ਕੀ ’ਚ ਚੱਲੀ ਗੋਲੀ, ਇਕ ਜ਼ਖ਼ਮੀ
ਫ਼ਿਰੋਜ਼ਪੁਰ, 10 ਦਸੰਬਰ (ਗੁਰਿੰਦਰ ਸਿੰਘ) - ਥਾਣਾ ਸਦਰ ਫਿਰੋਜ਼ਪੁਰ ਅਧੀਨ ਪੈਂਦੇ ਪਿੰਡ ਖਾਈ ਫੇਮੇ ਕੀ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਚੱਲੀ ਗੋਲੀ ਨਾਲ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਖਖ਼ਰ ਹੈ। ਜ਼ਖ਼ਮੀ ਬਲਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਖਾਈ ਫੇਮੇ ਕੀ ਨੂੰ ਤੁਰੰਤ ਫ਼ਿਰੋਜ਼ਪੁਰ ਦੇ ਇਕ ਨਿਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ, ਜਿਥੇ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਵਲੋਂ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
;
;
;
;
;
;
;
;