ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਅੱਜ
ਅੰਮ੍ਰਿਤਸਰ, 11 ਦਸੰਬਰ (ਜਸਵੰਤ ਸਿੰਘ ਜੱਸ)- 328 ਪਾਵਨ ਸਰੂਪ ਅਤੇ ਕਰੀਬ 25 ਸਾਲ ਪਹਿਲਾਂ ਸ਼੍ਰੋਮਣੀ ਕਮੇਟੀ ਵਲੋਂ ਪ੍ਰਕਾਸ਼ਿਤ ਕੀਤੀ ਗਈ ਇਕ ਹਿੰਦੀ ਪੁਸਤਕ ਦੇ ਮਾਮਲੇ ਵਿਚ ਪਿਛਲੇ ਦਿਨੀਂ ਸਰਕਾਰ ਵਲੋਂ ਦਰਜ ਕੀਤੀ ਗਈ ਐਫ.ਆਈ.ਆਰ. ਦੇ ਮਾਮਲੇ ਸਮੇਤ ਹੋਰ ਪੰਥਕ ਮਾਮਲਿਆਂ ਬਾਰੇ ਵਿਚਾਰ ਕਰਨ ਲਈ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਅੱਜ ਸਥਾਨਕ ਮੁੱਖ ਦਫਤਰ ਵਿਖੇ ਹੋਣ ਜਾ ਰਹੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਅੱਜ ਸਵੇਰੇ 11 ਵਜੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਣ ਵਾਲੀ ਇਹ ਅੰਤਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ 72 ਘੰਟਿਆਂ ਦੇ ਨੋਟਿਸ ’ਤੇ ਪ੍ਰਧਾਨ ਧਾਮੀ ਵਲੋਂ ਬੁਲਾਈ ਗਈ ਸੀ।
;
;
;
;
;
;
;