ਅੱਜ ਕ੍ਰਿਕਟ ਵਿਸ਼ਵ ਕੱਪ ਜੇਤੂ ਮਹਿਲਾ ਟੀਮ ਦੀਆਂ ਪੰਜਾਬਣਾਂ ਤੇ ਉਨ੍ਹਾਂ ਦੇ ਕੋਚਿੰਗ ਸਟਾਫ਼ ਨੂੰ ਸਨਮਾਨਿਤ ਕਰਨਗੇ ਮੁੱਖ ਮੰਤਰੀ ਮਾਨ
ਚੰਡੀਗੜ੍ਹ, 11 ਦਸੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਦੱਸਿਆ ਕਿ ਅੱਜ ਯਾਨੀ 11 ਦਸੰਬਰ ਨੂੰ ਸ਼ਾਮ 5:30 ਵਜੇ ਕ੍ਰਿਕਟ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਟੀਮ ਦੀਆਂ ਪੰਜਾਬਣ ਖਿਡਾਰਨਾਂ ਹਰਮਨਪ੍ਰੀਤ ਕੌਰ (ਕਪਤਾਨ), ਅਮਨਜੋਤ ਕੌਰ, ਹਰਲੀਨ ਕੌਰ ਦਿਓਲ ਅਤੇ ਉਨ੍ਹਾਂ ਦੇ ਕੋਚਿੰਗ ਸਟਾਫ਼ ਨੂੰ ਮੁੱਲਾਂਪੁਰ ਦੇ ਨਵੇਂ ਸਟੇਡੀਅਮ ਵਿਚ ਪੰਜਾਬ ਸਰਕਾਰ ਵਲੋਂ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਟੇਡੀਅਮ ਵਿਚ ਯੁਵਰਾਜ ਸਿੰਘ ਅਤੇ ਹਰਮਨਪ੍ਰੀਤ ਦੇ ਨਾਮ ’ਤੇ ਬਣੇ ਸਟੈਂਡ ਦਾ ਉਦਘਾਟਨ ਵੀ ਕੀਤਾ ਜਾਵੇਗਾ।
;
;
;
;
;
;
;