ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਦੌਰਾਨ ਵੋਟਿੰਗ ਦਾ ਸਮਾਂ ਸਹੀ ਨਹੀਂ- ਸ਼੍ਰੋਮਣੀ ਅਕਾਲੀ ਦਲ
ਚੰਡੀਗੜ੍ਹ, 11 ਦਸੰਬਰ- ਸ਼੍ਰੋਮਣੀ ਅਕਾਲੀ ਦਲ ਨੇ ਰਾਜ ਚੋਣ ਕਮਿਸ਼ਨ ਨੂੰ ਇਕ ਪੱਤਰ ਲਿਖ ਕੇ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਾਂ ਦੌਰਾਨ ਵੋਟਾਂ ਪਾਉਣ ਲਈ ਸਮਾਂ ਵਧਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਵੋਟਾਂ ਲਈ ਚੋਣ ਕਮਿਸ਼ਨ ਵਲੋਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਨਿਰਧਾਰਤ ਸਮਾਂ ਬਹੁਤ ਘੱਟ ਹੈ ਤੇ ਇਹ ਸਮਾਂ ਗਰੀਬ, ਮਿਹਨਤੀ ਅਤੇ ਦਿਹਾੜੀਦਾਰ ਲੋਕਾਂ ਵਾਸਤੇ ਢੁਕਵਾਂ ਨਹੀਂ ਹੈ।
ਉਨ੍ਹਾਂ ਕਿਹਾ ਕਿ ਅਸੀਂ ਚੋਣ ਕਮਿਸ਼ਨ ਨੂੰ ਅਪੀਲ ਕਰਦੇ ਹਾਂ ਕਿ ਵੱਧ ਤੋਂ ਵੱਧ ਭਾਗੀਦਾਰੀ ਅਤੇ ਸੱਚਮੁੱਚ ਨਿਰਪੱਖ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਵੋਟਿੰਗ ਦਾ ਸਮਾਂ ਘੱਟੋ-ਘੱਟ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਵਧਾਇਆ ਜਾਵੇ। ਲੋਕਤੰਤਰ ਸਾਰਿਆਂ ਲਈ ਪਹੁੰਚਯੋਗ ਹੋਣਾ ਚਾਹੀਦਾ ਹੈ।
;
;
;
;
;
;
;