ਅੰਤ੍ਰਿੰਗ ਕਮੇਟੀ ਨੇ ਪਾਵਨ ਸਰੂਪਾਂ ਦਾ ਮਾਮਲਾ ਵਿਚਾਰ ਅਤੇ ਆਦੇਸ਼ ਲਈ ਅਕਾਲ ਤਖ਼ਤ ਸਾਹਿਬ ’ਤੇ ਭੇਜਣ ਦਾ ਕੀਤਾ ਫੈਸਲਾ
ਅੰਮ੍ਰਿਤਸਰ, 11 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਦੌਰਾਨ ਪਾਸ ਕੀਤੀ ਮਤਿਆਂ ਬਾਰੇ ਪ੍ਰਾਪਤ ਹੋਰ ਜਾਣਕਾਰੀ ਅਨੁਸਾਰ ਇਸ ਦੌਰਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਇਕੱਤਰਤਾ ਵਿਚ ਇਹ ਵੀ ਪ੍ਰਵਾਨ ਹੋਇਆ ਕਿ ਇਸ ਸਾਰੇ ਮਾਮਲੇ ਸੰਬੰਧੀ ਕਿਉਂਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਵਿਚ ਡਾ. ਈਸ਼ਰ ਸਿੰਘ ਦੇ ਜਾਂਚ ਕਮਿਸ਼ਨ ਦੀ ਰਿਪੋਰਟ ਅਨੁਸਾਰ ਕਾਰਵਾਈ ਅਮਲ ਵਿਚ ਲਿਆਦੀ ਗਈ ਸੀ, ਇਸ ਲਈ ਸਮੁੱਚਾ ਮਾਮਲਾ ਵਿਚਾਰ ਅਤੇ ਆਦੇਸ਼ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਪਾਸ ਭੇਜਿਆ ਜਾਵੇਗਾ।
;
;
;
;
;
;
;