JALANDHAR WEATHER

ਮਾਮਲਾ ਥਰਮਲ ਪਲਾਂਟ ਬਠਿੰਡਾ ਕਲੋਨੀ ਦੀ ਜਮੀਨ ਵੇਚਣ ਦਾ- ਕਾਂਗਰਸ ਨੇ ਲਾਇਆ ਧਰਨਾ

ਬਠਿੰਡਾ, 11 ਦਸੰਬਰ (ਅੰਮਿ੍ਤਪਾਲ ਸਿੰਘ ਵਲਾਣ)- ਪੰਜਾਬ ਸਰਕਾਰ ਵਲੋਂ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਬੰਦ ਕਰਨ ਤੋਂ ਬਾਅਦ ਹੁਣ ਸਰਕਾਰੀ ਕਲੋਨੀ ਦੀ ਜਗ੍ਹਾ ਵੇਚਣ ਦਾ ਮਤਾ ਪਾਉਂਦਿਆਂ 165,67 ਗਜ਼ ਜਗਾ ਪੁੱਡਾ ਦੇ ਨਾਮ ਕਰ ਦਿੱਤੀ, ਇਸ ਤੋਂ ਸਰਕਾਰ ਦੇ ਸਰਕਾਰੀ ਜ਼ਮੀਨਾਂ ਵੇਚਣ ਦੇ ਮਨਸੂਬੇ ਸਾਹਮਣੇ ਆ ਰਹੇ ਹਨ। ਸਰਕਾਰ ਦੇ ਫੈਸਲੇ ਦੇ ਵਿਰੋਧ ਵਿਚ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿਚ ਸਮੁੱਚੀ ਲੀਡਰਸ਼ਿਪ ਵਲੋਂ ਮਿੰਨੀ ਸਕੱਤਰੇਤ ਕੋਲ ਸਰਕਾਰ ਖ਼ਿਲਾਫ਼ ਰੋਸ ਧਰਨਾ ਦਿੱਤਾ ਗਿਆ ਅਤੇ ਚਿਤਾਵਨੀ ਦਿੱਤੀ ਕਿ ਜੇਕਰ ਇਹ ਫੈਸਲਾ ਰੱਦ ਨਾ ਹੋਇਆ ਤਾਂ ਪੰਜਾਬ ਦੀਆਂ ਸੜਕਾਂ ਵੀ ਜਾਮ ਕਰਾਂਗੇ। ਇਕੱਠ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ, ਸਾਬਕਾ ਕਾਰਜਕਾਰੀ ਮੇਅਰ ਅਸ਼ੋਕ ਕੁਮਾਰ, ਸਾਬਕਾ ਚੇਅਰਮੈਨ ਕੇ.ਕੇ ਅਗਰਵਾਲ, ਪਵਨ ਮਾਨੀ ਅਤੇ ਟਹਿਲ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ 'ਤੇ ਫੇਲ ਹੋ ਚੁੱਕੀ ਹੈ ਅਤੇ ਸਰਕਾਰੀ ਜ਼ਮੀਨਾਂ ਵੇਚ ਕੇ ਸਰਕਾਰ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖ਼ਜ਼ਾਨੇ ਦੀ ਦੁਰਵਰਤੋਂ ਆਪ ਲੀਡਰਾਂ ਦੀ ਆਓ ਭਗਤ ਲਈ ਕੀਤੀ ਜਾ ਰਹੀ ਹੈ, ਜਿਸ ਕਰਕੇ ਪੰਜਾਬ ਹੁਣ ਕਰਜਾਈ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਮਨਸੂਬੇ ਪੰਜਾਬ ਵਿਰੋਧੀ ਹਨ, ਜਿਸ ਕਰਕੇ ਸਰਕਾਰੀ ਜਮੀਨਾਂ ਵੇਚਣ ਵੱਲ ਕਦਮ ਵਧਾਇਆ ਜਾ ਰਿਹਾ ਹੈ ਪਰ ਕਾਂਗਰਸ ਇਸ ਦਾ ਵਿਰੋਧ ਕਰਦੀ ਹੈ ਅਤੇ ਕਿਸੇ ਵੀ ਕੀਮਤ 'ਤੇ ਥਰਮਲ ਕਲੋਨੀ ਦੀ ਜ਼ਮੀਨ ਵੇਚਣ ਨਹੀਂ ਦੇਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ