JALANDHAR WEATHER

ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਹਾਈਡ੍ਰੋਜਨ ਨਾਲ ਚੱਲਣ ਵਾਲੀ ਕਾਰ ਵਿਚ ਸੰਸਦ ਪਹੁੰਚੇ

ਨਵੀਂ ਦਿੱਲੀ , 11 ਦਸੰਬਰ -ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਇਕ ਹਾਈਡ੍ਰੋਜਨ ਨਾਲ ਚੱਲਣ ਵਾਲੀ ਗੱਡੀ 'ਚ ਬੈਠ ਕੇ ਸੰਸਦ ਪੁੱਜੇ । ਮੀਡੀਆ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰਾਸ਼ਟਰੀ ਹਰੇ ਹਾਈਡ੍ਰੋਜਨ ਮਿਸ਼ਨ ਦੇ ਤਹਿਤ ਇਕ ਨਵੇਂ ਸਹਿਯੋਗ 'ਤੇ ਚਾਨਣਾ ਪਾਇਆ।

ਜੋਸ਼ੀ ਨੇ ਐਲਾਨ ਕੀਤਾ ਕਿ ਟੋਇਟਾ ਕਿਰਲੋਸਕਰ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਸੋਲਰ ਐਨਰਜੀ ਵਿਚਕਾਰ ਇਕ ਸਮਝੌਤਾ ਪੱਤਰ (ਐਮ.ਓ.ਯੂ.) 'ਤੇ ਹਸਤਾਖ਼ਰ ਕੀਤੇ ਗਏ ਹਨ। ਇਹ ਵਾਹਨ ਪੂਰੀ ਤਰ੍ਹਾਂ ਹਾਈਡ੍ਰੋਜਨ 'ਤੇ ਚੱਲਦਾ ਹੈ। ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ, ਭਾਰਤ ਵਿਚ ਰਾਸ਼ਟਰੀ ਹਰੇ ਹਾਈਡ੍ਰੋਜਨ ਮਿਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਅੱਜ ਅਸੀਂ ਟੋਇਟਾ ਕਿਰਲੋਸਕਰ ਅਤੇ ਸਾਡੇ ਰਾਸ਼ਟਰੀ ਸੋਲਰ ਐਨਰਜੀ ਸੰਸਥਾ ਵਿਚਕਾਰ ਇਕ ਸਮਝੌਤਾ ਪੱਤਰ ਨੂੰ ਰਸਮੀ ਰੂਪ ਦਿੱਤਾ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ