JALANDHAR WEATHER

ਧਮਕੀ ਭਰੇ ਈ.ਮੇਲ ਲਈ ਜ਼ਿੰਮੇਵਾਰ ਸਰੋਤਾਂ ਦੀ ਕੀਤੀ ਜਾ ਰਹੀ ਹੈ ਜਾਂਚ- ਪੁਲਿਸ

ਅੰਮ੍ਰਿਤਸਰ, 12 ਦਸੰਬਰ- ਸਕੂਲਾਂ ਨੂੰ ਆਏ ਧਮਕੀ ਭਰੇ ਈ.ਮੇਲ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਸ਼ਹਿਰ ਅਤੇ ਪੇਂਡੂ ਪੱਟੀ ਦੇ ਕੁਝ ਸਕੂਲਾਂ ਨੂੰ ਇਕ ਸ਼ੱਕੀ ਈ.ਮੇਲ ਮਿਲੀ ਹੈ। ਹਰੇਕ ਸਕੂਲ ਵਿਚ ਇਕ ਗਜ਼ਟਿਡ ਅਧਿਕਾਰੀ ਤਾਇਨਾਤ ਹੈ ਅਤੇ ਤੋੜ-ਫੋੜ ਵਿਰੋਧੀ ਜਾਂਚਾਂ ਚੱਲ ਰਹੀਆਂ ਹਨ। ਸਾਈਬਰ ਪੁਲਿਸ ਸਟੇਸ਼ਨ ਮੇਲ ਦੇ ਸਰੋਤ ਦਾ ਪਤਾ ਲਗਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ ਕੁਝ ਵਿਦਿਆਰਥੀਆਂ ਨੂੰ ਅਜਿਹੀ ਸ਼ਰਾਰਤ ਲਈ ਜ਼ਿੰਮੇਵਾਰ ਪਾਇਆ ਗਿਆ ਸੀ ਪਰ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਪੁਲਿਸ ਡਿਊਟੀ 'ਤੇ ਹੈ ਅਤੇ ਪੂਰੀ ਤਰ੍ਹਾਂ ਚੌਕਸ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ