ਸਰਕਾਰ ਲਗਾਤਾਰ ਵਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਬਣਾਵੇ ਰਣਨੀਤੀ- ਰਾਹੁਲ ਗਾਂਧੀ
ਨਵੀਂ ਦਿੱਲੀ, 12 ਦਸੰਬਰ- ਕਾਂਗਰਸ ਸੰਸਦ ਮੈਂਬਰ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅੱਜ ਲੋਕ ਸਭਾ ਵਿਚ ਹਵਾ ਪ੍ਰਦੂਸ਼ਣ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੇ ਜ਼ਿਆਦਾਤਰ ਵੱਡੇ ਸ਼ਹਿਰ ਜ਼ਹਿਰੀਲੀ ਹਵਾ ਦੀ ਲਪੇਟ ਵਿਚ ਹਨ। ਲੱਖਾਂ ਬੱਚੇ ਫੇਫੜਿਆਂ ਦੀਆਂ ਬਿਮਾਰੀਆਂ ਤੋਂ ਪੀੜਤ ਹਨ। ਉਨ੍ਹਾਂ ਦਾ ਭਵਿੱਖ ਤਬਾਹ ਹੋ ਰਿਹਾ ਹੈ। ਲੋਕ ਕੈਂਸਰ ਤੋਂ ਪੀੜਤ ਹਨ।
ਰਾਹੁਲ ਗਾਂਧੀ ਨੇ ਕਿਹਾ ਕਿ ਇਹ ਇਕ ਮਹੱਤਵਪੂਰਨ ਮੁੱਦਾ ਹੈ। ਮੈਨੂੰ ਵਿਸ਼ਵਾਸ ਹੈ ਕਿ ਇਸ ਮਾਮਲੇ 'ਤੇ ਸਰਕਾਰ ਅਤੇ ਸਾਡੇ ਵਿਚਕਾਰ ਸਹਿਮਤੀ ਹੋਵੇਗੀ। ਇਸ ਸਦਨ ਦਾ ਹਰ ਮੈਂਬਰ ਇਸ ਗੱਲ ਨਾਲ ਸਹਿਮਤ ਹੋਵੇਗਾ ਕਿ ਅਸੀਂ ਸਾਰੇ ਪ੍ਰਦੂਸ਼ਣ ਕਾਰਨ ਦੇਸ਼ ਦੇ ਲੋਕਾਂ ਨੂੰ ਹੋ ਰਹੇ ਨੁਕਸਾਨ ਨੂੰ ਦੂਰ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੁੰਦੇ ਹਾਂ।
ਇਸ ਦੇ ਜਵਾਬ ਵਿਚ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜੀਜੂ ਨੇ ਕਿਹਾ ਕਿ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਆਪਣੀ ਸਥਿਤੀ ਸਪੱਸ਼ਟ ਕਰ ਦਿੱਤੀ ਹੈ ਕਿ ਅਸੀਂ ਸਾਰੇ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਕਰਨ ਲਈ ਤਿਆਰ ਹਾਂ। ਸਰਕਾਰ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀ ਦੇ ਨੇਤਾਵਾਂ ਤੋਂ ਸੁਝਾਅ ਲੈਣ ਲਈ ਵੀ ਤਿਆਰ ਹੈ।
ਰਾਹੁਲ ਨੇ ਅੱਗੇ ਕਿਹਾ ਕਿ ਇਹ ਕੋਈ ਵਿਚਾਰਧਾਰਕ ਮੁੱਦਾ ਨਹੀਂ ਹੈ। ਇਸ ਸਦਨ ਵਿਚ ਮੌਜੂਦ ਹਰ ਮੈਂਬਰ ਇਸ ਗੱਲ ਨਾਲ ਸਹਿਮਤ ਹੋਵੇਗਾ ਕਿ ਹਵਾ ਪ੍ਰਦੂਸ਼ਣ ਅਤੇ ਇਸ ਨਾਲ ਸਾਡੇ ਲੋਕਾਂ ਨੂੰ ਹੋਣ ਵਾਲਾ ਨੁਕਸਾਨ ਇਕ ਅਜਿਹੀ ਚੀਜ਼ ਹੈ, ਜਿਸ 'ਤੇ ਅਸੀਂ ਸਾਰੇ ਮਿਲ ਕੇ ਕੰਮ ਕਰਨਾ ਚਾਹੁੰਦੇ ਹਾਂ।
;
;
;
;
;
;
;
;
;