ਇਕ ਵਿਅਕਤੀ ਨੇ ਲਾਇਸੈਂਸੀ ਪਿਸਤੌਲ ਨਾਲ ਆਪਣੇ ਆਪ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
ਅਬੋਹਰ,12 ਦਸੰਬਰ (ਸੰਦੀਪ ਸੋਖਲ) ਸਬ-ਡਿਵੀਜ਼ਨ ਦੇ ਪਿੰਡ ਬਜੀਤਪੁਰ ਭੋਮਾ ਵਿਚ ਅੱਜ ਇਕ 37 ਸਾਲਾ ਵਿਅਕਤੀ ਨੇ ਖੁਦਕੁਸ਼ੀ ਕਰ ਲਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ, ਜਦੋਂ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਲਿਜਾਇਆ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ, ਇਲਾਕੇ ਦੇ ਵਸਨੀਕ ਸਵਰਗੀ ਪਰਮਜੀਤ ਸਿੰਘ ਬਰਾੜ ਦੇ ਪੁੱਤਰ ਸੰਦੀਪ ਬਰਾੜ ਦੇ ਪਰਿਵਾਰ ਦੇ ਹੋਰ ਮੈਂਬਰ ਵਿਦੇਸ਼ ਵਿਚ ਰਹਿੰਦੇ ਹਨ। ਉਸ ਨੇ 2016 ਵਿਚ ਆਪਣੀ ਪਤਨੀ ਨੂੰ ਤਲਾਕ ਦੇ ਦਿੱਤਾ ਸੀ। ਉਦੋਂ ਤੋਂ ਉਹ ਮਾਨਸਿਕ ਪ੍ਰੇਸ਼ਾਨੀ ਤੋਂ ਪੀੜਤ ਸੀ। ਹੁਣ ਸੰਦੀਪ ਬਰਾੜ ਪਿੰਡ ਵਿਚ ਆਪਣੀ ਮਾਂ ਨਾਲ ਰਹਿੰਦਾ ਸੀ। ਅੱਜ ਸ਼ਾਮ ਉਸ ਨੇ ਘਰ ਵਿਚ ਆਪਣੀ ਲਾਇਸੈਂਸੀ ਪਿਸਤੌਲ ਨਾਲ ਆਪਣੇ ਸਿਰ ਵਿਚ ਗੋਲੀ ਮਾਰ ਲਈ। ਘਟਨਾ ਦੀ ਜਾਣਕਾਰੀ ਮਿਲਦੇ ਹੀ, ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਤੁਰੰਤ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ, ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾ ਘਰ ਵਿਚ ਰੱਖ ਦਿੱਤਾ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
;
;
;
;
;
;
;
;