ਪੁਰਾਣੀ ਰੰਜਿਸ਼ ਕਾਰਨ ਹੋਈ ਭਿਆਨਕ ਲੜਾਈ ਨੇ ਧਾਰਿਆ ਖ਼ੂਨੀ ਰੂਪ, ਇਕ ਦੀ ਮੌਤ
ਮੋਗਾ-ਠੱਠੀ ਭਾਈ, 12 ਦਸੰਬਰ (ਜਗਰੂਪ ਸਿੰਘ ਮਠਾੜੂ)-ਮੋਗਾ ਜ਼ਿਲ੍ਹੇ ਦੇ ਹਲਕਾ ਬਾਘਾ ਪੁਰਾਣਾ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੇ ਪਿੰਡ ਵਿਚ ਪੁਰਾਣੀ ਰੰਜਿਸ਼ ਨੂੰ ਲੈ ਕੇ 2 ਧਿਰਾਂ ਵਿਚਕਾਰ ਭਿਆਨਕ ਲੜਾਈ ਵਾਪਰਨ ਦੀ ਜਾਣਕਾਰੀ ਮਿਲੀ ਹੈ। ਇਸ ਖ਼ੂਨੀ ਝਗੜੇ ਵਿਚ ਸਿਕੰਦਰ ਸਿੰਘ ਪੁੱਤਰ ਮੇਜਰ ਸਿੰਘ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਸਾਹਮਣੇ ਆਇਆ ਹੈ। ਮ੍ਰਿਤਕ ਦੇ ਭਰਾ ਲਛਮਣ ਸਿੰਘ ਨੇ ਦੱਸਿਆ ਕਿ ਇਸ ਝਗੜੇ ਦੌਰਾਨ ਉਸ ਦੇ ਭਰਾ ਸਿਕੰਦਰ ਸਿੰਘ ਦੀ ਮੌਤ ਹੋ ਗਈ ਜਦਕਿ ਉਸ ਦੇ ਪੁੱਤਰ ਨੂੰ ਵੀ ਗੰਭੀਰ ਸੱਟਾਂ ਆਈਆਂ ਹਨ, ਜਿਸ ਨੂੰ ਤੁਰੰਤ ਮੋਗਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਲਿਆ ਗਿਆ ਹੈ। ਉਸ ਨੇ ਕਿਹਾ ਕਿ ਘਟਨਾ ਏਨੀ ਅਚਾਨਕ ਵਾਪਰੀ ਕਿ ਪਰਿਵਾਰ ਸਮੇਤ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪਿੰਡ ਸੁਖਾਨੰਦ ਵਿਚ ਪੁਲਿਸ ਪਹੁੰਚ ਚੁੱਕੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਪਿੰਡ ਵਿਚ ਸਥਿਤੀ ਤਣਾਅ ਵਾਲੀ ਬਣੀ ਹੋਈ ਹੈ।
;
;
;
;
;
;
;
;