ਸੁਖਪਾਲ ਸਿੰਘ ਖਹਿਰਾ ਦਾ ਰਾਜ ਚੋਣ ਕਮਿਸ਼ਨ ਨੂੰ ਪੱਤਰ
ਚੰਡੀਗੜ੍ਹ, 13 ਦਸੰਬਰ - ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਰਾਜ ਚੋਣ ਕਮਿਸ਼ਨ ਨੂੰ ਇਕ ਪੱਤਰ ਲਿਖਿਆ ਹੈ। ਆਪਣੇ ਪੱਤਰ ਵਿਚ ਉਨ੍ਹਾਂ ਵਿਧਾਨ ਸਭਾ ਹਲਕਾ ਭੁਲੱਥ 26 ਦੇ ਅਧੀਨ ਆਉਂਦੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਾਲੇ ਦਿਨ ਜ਼ਿਲ੍ਹੇ ਤੋਂ ਬਾਹਰ ਦਾ ਸੁਰੱਖਿਆ ਅਮਲਾ ਤਾਇਨਾਤ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਦੌਰਾਨ ਸੱਤਾਧਾਰੀ ਪਾਰਟੀ ਵਲੋਂ ਧੱਕੇਸ਼ਾਹੀ ਤੇ ਵਧੀਕੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਸਿਆਸੀ ਦਬਾਅ ਹੇਠ ਕਾਂਗਰਸੀ ਵਰਕਰਾਂ ਤੇ ਆਗੂਆਂ ’ਤੇ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਨਾਲ ਉਨ੍ਹਾਂ ਵਿਚ ਡਰ ਦਾ ਮਾਹੌਲ ਹੈ।
ਉਨ੍ਹਾਂ ਅੱਗੇ ਕਿਹਾ ਕਿ ਮੈਂ ਚੋਣਾਂ ਵਾਲੇ ਦਿਨ ਸਾਰਾ ਸੁਰੱਖਿਆ ਅਮਲਾ ਬਾਹਰ ਦਾ ਤਾਇਨਾਤ ਕੀਤਾ ਜਾਵੇ ਤਾਂ ਜੋ ਨਿਰਪੱਖ ਤੇ ਆਜ਼ਾਦ ਚੋਣਾਂ ਕਰਵਾਈਆਂ ਜਾ ਸਕਣ।
;
;
;
;
;
;
;
;