JALANDHAR WEATHER

ਰਿਟਰਨਿੰਗ ਅਫ਼ਸਰ ਵਲੋਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 158 ਟੀਮਾਂ ਰਵਾਨਾ

ਤਪਾ ਮੰਡੀ (ਬਰਨਾਲਾ), 13 ਦਸੰਬਰ ( ਵਿਜੇ ਸ਼ਰਮਾ) - ਪੰਜਾਬ ਅੰਦਰ 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਸੰਬੰਧ ਵਿਚ ਸਾਰੇ ਕੰਮ ਮੁਕੰਮਲ ਕਰ ਲਏ ਗਏ ਹਨ, ਜਿਸ ਤਹਿਤ ਬਲਾਕ ਸ਼ਹਿਣਾ ਦੇ ਰਿਟਰਨਿੰਗ ਅਫ਼ਸਰ -ਕਮ ਐਸਡੀਐਮ ਆਯੂਸ਼ ਗੋਇਲ ਵਲੋਂ ਪੋਲਿੰਗ ਬੂਥਾਂ ਲਈ ਟੀਮਾਂ ਨੂੰ ਹਦਾਇਤਾਂ ਦੇ ਕੇ ਰਵਾਨਾ ਕੀਤਾ ਗਿਆ ।
ਇਸ ਮੌਕੇ ਰਿਟਰਨਿੰਗ ਅਫ਼ਸਰ ਆਯੁਸ਼ ਗੋਇਲ ਨੇ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 14 ਦਸੰਬਰ ਨੂੰ ਅਮਨ ਅਮਾਨ ਨਾਲ ਕਰਵਾਈਆਂ ਜਾਣਗੀਆਂ ਜਿਸ ਦੇ ਸੰਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਚੋਣਾਂ ਲਈ ਬਲਾਕ ਸ਼ਹਿਣਾ ਵਿਚ 158 ਟੀਮਾਂ ਨੂੰ ਰਵਾਨਾ ਕੀਤਾ ਗਿਆ ਹੈ ਅਤੇ 34 ਟੀਮਾਂ ਰਿਜ਼ਰਵ ਰੱਖ ਲਈਆਂ ਗਈਆਂ ਹਨ, ਜਿਨ੍ਹਾਂ ਦੀ ਕਿਸੇ ਸਮੇਂ ਵੀ ਜ਼ਰੂਰਤ ਪੈ ਸਕਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ