ਪੰਜਾਬ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ- ਕੁਝ ਦੇਰ ’ਚ ਪੈਣਗੀਆਂ ਵੋਟਾਂ
ਚੰਡੀਗੜ੍ਹ, 14 ਦਸੰਬਰ- ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਅੱਜ ਹੋਵੇਗੀ। ਵੋਟਿੰਗ 8 ਵਜੇ ਸ਼ੁਰੂ ਹੋਵੇਗੀ ਅਤੇ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਚੋਣਾਂ ਈ.ਵੀ.ਐਮ. ਮਸ਼ੀਨਾਂ ਦੀ ਥਾਂ ਬੈਲਟ ਪੇਪਰਾਂ ਦੀ ਵਰਤੋਂ ਨਾਲ ਕਰਵਾਈਆਂ ਜਾਣਗੀਆਂ। ਸੂਬੇ ਭਰ ਵਿਚ 347 ਜ਼ਿਲ੍ਹਾ ਪ੍ਰੀਸ਼ਦਾਂ ਅਤੇ 2,838 ਬਲਾਕ ਸੰਮਤੀਆਂ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਸੂਬੇ ਦੇ 23 ਜ਼ਿਲ੍ਹਿਆਂ ਵਿਚ ਕੁੱਲ 9,775 ਉਮੀਦਵਾਰ ਚੋਣ ਲੜ ਰਹੇ ਹਨ। ਚੋਣਾਂ ਲਈ ਲਗਭਗ 90,000 ਕਰਮਚਾਰੀ ਤਾਇਨਾਤ ਕੀਤੇ ਜਾਣਗੇ।
ਇਨ੍ਹਾਂ ਵਿਚੋਂ 1,280 ਉਮੀਦਵਾਰ ਜ਼ਿਲ੍ਹਾ ਪ੍ਰੀਸ਼ਦ ਲਈ ਅਤੇ 8,495 ਬਲਾਕ ਸੰਮਤੀ ਲਈ ਚੋਣ ਲੜ ਰਹੇ ਹਨ। ਵੋਟਿੰਗ ਲਈ ਪੋਲਿੰਗ ਪਾਰਟੀਆਂ ਸ਼ਨੀਵਾਰ ਰਾਤ ਨੂੰ ਹੀ ਪੋਲਿੰਗ ਕੇਂਦਰਾਂ ਲਈ ਰਵਾਨਾ ਹੋ ਗਈਆਂ ਸਨ। ਆਪ, ਕਾਂਗਰਸ, ਅਕਾਲੀ ਦਲ, ਭਾਜਪਾ ਅਤੇ ਬਸਪਾ ਆਪਣੇ-ਆਪਣੇ ਪਾਰਟੀ ਚਿੰਨ੍ਹਾਂ 'ਤੇ ਚੋਣਾਂ ਲੜ ਰਹੀਆਂ ਹਨ।
;
;
;
;
;
;
;
;