JALANDHAR WEATHER

ਸਾਬਕਾ ਵਿਧਾਇਕ ਰਿਪਜੀਤ ਸਿੰਘ ਬਰਾੜ ਨੇ ਪਿੰਡ ਚੜੇਵਾਨ ਵਿਖੇ ਪਾਈ ਵੋਟ

ਸ੍ਰੀ ਮੁਕਤਸਰ ਸਾਹਿਬ 14 ਦਸੰਬਰ (ਰਣਜੀਤ ਸਿੰਘ ਢਿੱਲੋਂ) -ਪ੍ਰਸਿੱਧ ਰਾਜਨੀਤਕ ਆਗੂ ਤੇ ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਦੇ ਛੋਟੇ ਭਰਾ ਰਿਪਜੀਤ ਸਿੰਘ ਬਰਾੜ ਸਾਬਕਾ ਵਿਧਾਇਕ ਕੋਟਕਪੂਰਾ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੇ ਪਿੰਡ ਚੜੇਵਾਨ ਵਿਖੇ ਜ਼ਿਲ੍ਹਾ ਪਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟ ਪਾਈ ਗਈ। ਉਨ੍ਹਾਂ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕਤੰਤਰ ਦੇ ਇਸ ਮੇਲੇ ਵਿਚ ਸਭ ਨੂੰ ਹਿੱਸਾ ਲੈਣਾ ਚਾਹੀਦਾ ਹੈ ਅਤੇ ਆਪਣੀ ਕੀਮਤੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵੋਟਾਂ ਵਿੱਚ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣਾ ਚਾਹੀਦਾ ਹੈ। ਇਸ ਮੌਕੇ ਸਾਬਕਾ ਸਰਪੰਚ ਗੁਰਵੰਤ ਸਿੰਘ ਪਿੰਡ ਚੜੇਵਾਨ ਵੀ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ