JALANDHAR WEATHER

ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮੰਨਾ ਨੇ ਆਪਣੇ ਪਿੰਡ ਪਾਈ ਵੋਟ

ਮੀਆਂਵਿੰਡ, (ਤਰਨ ਤਾਰਨ),14 ਦਸੰਬਰ (ਗੁਰਪ੍ਰਤਾਪ ਸਿੰਘ ਸੰਧੂ)- ਭਾਜਪਾ ਦੇ ਸੀਨੀਅਰ ਆਗੂ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਅਤੇ ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ ਦੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ ਨੇ ਆਪਣੇ ਪਿੰਡ ਆਪਣੇ ਵੋਟ ਦਾ ਇਸਤੇਮਾਲ ਕੀਤਾ। ਵੋਟ ਪਾਉਣ ਤੋਂ ਬਾਅਦ ਬਾਹਰ ਨਿਕਲਣ ਸਮੇਂ ਗੱਲਬਾਤ ਕਰਦਿਆਂ ਮੰਨਾ ਨੇ ਕਿਹਾ ਕਿ ਹਰੇਕ ਵੋਟਰ ਨੂੰ ਆਪਣੇ ਵੋਟ ਦਾ ਇਸਤੇਮਾਲ ਜ਼ਰੂਰ ਕਰਨਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨਾਲ ਡਿੰਪੀ ਮੀਆਂਵਿੰਡ, ਭਾਜਪਾ ਵਲੋਂ ਸੰਮਤੀ ਦੇ ਉਮੀਦਵਾਰ ਹਰਭਜਨ ਸਿੰਘ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ