JALANDHAR WEATHER

ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਚੋਣਾਂ ਨੇਪਰੇ ਚਾੜ੍ਹਨ ਲਈ ਪੋਲਿੰਗ ਸਟੇਸ਼ਨਾਂ ’ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ- ਐਸ.ਐਸ.ਪੀ.

ਫ਼ਿਰੋਜ਼ਪੁਰ, 14 ਦਸੰਬਰ (ਗੁਰਿੰਦਰ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੋਲਿੰਗ ਸਟੇਸ਼ਨਾਂ ’ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਐੱਸ.ਐੱਸ.ਪੀ. ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸੀਨੀਅਰ ਅਧਿਕਾਰੀ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ਦੀ ਸੁਰੱਖਿਆ ਦਾ ਲਗਾਤਾਰ ਜਾਇਜ਼ਾ ਲੈ ਰਹੇ ਹਨ ਅਤੇ ਪੋਲਿੰਗ ਪਾਰਟੀਆਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕਰ ਰਹੇ ਹਨ ਤਾਂ ਜੋ ਮਤਦਾਨ ਪ੍ਰਕਿਰਿਆ ਸੁਚੱਜੀ ਅਤੇ ਬਿਨਾਂ ਕਿਸੇ ਰੁਕਾਵਟ ਦੇ ਸੰਪੰਨ ਹੋ ਸਕੇ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਪੁਲਿਸ ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ