ਬਲਾਕ ਸੁਲਤਾਨਪੁਰ ਲੋਧੀ ਦੇ 123 ਬੂਥਾਂ ਤੇ ਦੁਪਹਿਰ ਤੱਕ 24 ਫ਼ੀਸਦੀ ਵੋਟਿੰਗ ਹੋਈ
ਸੁਲਤਾਨਪੁਰ ਲੋਧੀ (ਕਪੂਰਥਲਾ),14 ਦਸੰਬਰ (ਥਿੰਦ) ਬਲਾਕ ਸੁਲਤਾਨਪੁਰ ਲੋਧੀ ਦੇ 123 ਬੂਥਾਂ ਉੱਪਰ ਵੋਟਾਂ ਪਾਉਣ ਦਾ ਕੰਮ ਅਮਨ ਅਮਾਨ ਨਾਲ ਚੱਲ ਰਿਹਾ ਹੈ। ਵੋਟਾਂ ਸੰਬੰਧੀ ਜਾਣਕਾਰੀ ਦਿੰਦਿਆਂ ਸਬ ਰਜਿਸਟਰਾਰ ਗੁਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਦੁਪਹਿਰ 12 ਵਜੇ ਤੱਕ ਬਲਾਕ ਸੁਲਤਾਨਪੁਰ ਲੋਧੀ ਦੇ ਸਾਰੇ ਬੂਥਾਂ ਤੇ 24 ਫ਼ੀਸਦੀ ਵੋਟਿੰਗ ਹੋ ਚੁੱਕੀ ਹੈ।ਉੱਧਰ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਮੁੱਖ ਆਗੂਆਂ ਵੱਲੋਂ ਵਰਕਰਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੱਖ ਵੱਖ ਪਿੰਡਾਂ ਵਿੱਚ ਲੱਗੇ ਬੂਥਾਂ ਉੱਪਰ ਜਾ ਕੇ ਵਰਕਰਾਂ ਦਾ ਹੌਂਸਲਾ ਵਧਾ ਰਹੇ ਹਨ।
;
;
;
;
;
;
;
;