JALANDHAR WEATHER

ਸੁਨਾਮ ਊਧਮ ਸਿੰਘ ਵਾਲਾ : ਡੀਐਸਪੀ ਹਰਵਿੰਦਰ ਸਿੰਘ ਖਹਿਰਾ ਵਲੋਂ ਪੋਲਿੰਗ ਬੂਥਾਂ ਦਾ ਦੌਰਾ, ਜ਼ੋਨ ਲੋਪੋਕੇ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਨੇ ਪਾਈ ਵੋਟ

ਸੁਨਾਮ ਊਧਮ ਸਿੰਘ ਵਾਲਾ/ਚੋਗਾਵਾਂ/ਅੰਮ੍ਰਿਤਸਰ, 14 ਦਸੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ/ਗੁਰਵਿੰਦਰ ਸਿੰਘ ਕਲਸੀ) - ਡੀਐਸਪੀ ਸੁਨਾਮ ਊਧਮ ਸਿੰਘ ਵਾਲਾ ਹਰਵਿੰਦਰ ਸਿੰਘ ਖਹਿਰਾ ਵਲੋਂ ਸਬ-ਡਵੀਜਨ ਸੁਨਾਮ ਦੇ ਵੱਖ-ਵੱਖ ਪਿੰਡਾਂ 'ਚ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਡੀਐਸਪੀ ਖਹਿਰਾਂ ਵਲੋਂ ਪੋਲਿੰਗ ਬੂਥਾਂ 'ਤੇ ਡਿਊਟੀ ਕਰ ਰਹੇ ਸੁਰੱਖਿਆ ਕਰਮਚਾਰੀਆਂ ਤੋਂ ਸਥਿਤੀ ਦਾ ਜਾਇਜਾ ਲਿਆ ਗਿਆ।ਡੀਐਸਪੀ ਹਰਵਿੰਦਰ ਸਿੰਘ ਖਹਿਰਾ ਵਲੋਂ ਨੇੜਲੇ ਪਿੰਡ ਲਖਮੀਰਵਾਲਾ ਪਹੁੰਚਕੇ ਪੋਲਿੰਗ ਬੂਥ ਨੰਬਰ-12 ਅਤੇ 13 ਦੇ ਪੋਲਿੰਗ ਅਮਲੇ ਅਤੇ ਸੁਰੱਖਿਆ ਮੁਲਾਜ਼ਮਾਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਤਾਇਨਾਤ ਸੁਰੱਖਿਆ ਮੁਲਾਜ਼ਮਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਨੂੰ ਯਕੀਨੀ ਬਣਾਉਣ ਲਈ ਆਦੇਸ਼ ਦਿੱਤੇ ਗਏ। ਇਸੇ ਤਰਾਂ ਬਲਾਕ ਚੋਗਾਵਾਂ ਅਧੀਨ ਆਉਂਦੇ ਜ਼ੋਨ ਲੋਪੋਕੇ ਤੋਂ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਰਹੀ ਆਮ ਆਦਮੀ ਪਾਰਟੀ ਦੀ ਉਮੀਦਵਾਰ ਰਾਜਵਿੰਦਰ ਕੌਰ ਨੇ ਆਪਣੇ ਪਤੀ ਲਖਬੀਰ ਸਿੰਘ ਮੰਝ ਸਮੇਤ ਆਪਣੀ ਵੋਟ ਦਾ ਇਸਤੇਮਾਲ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਹਲਕਾ ਰਾਜਾਸਾਂਸੀ ਤੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਆਮ ਆਦਮੀ ਪਾਰਟੀ ਨੂੰ ਮਜਬੂਤ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ