JALANDHAR WEATHER

ਚੋਣਾਂ ਦੌਰਾਨ ਅਕਾਲੀ ਦਲ ਦੇ ਸਾਬਕਾ ਜਿਲ੍ਹਾ ਪ੍ਰੀਸ਼ਦ ਮੈਂਬਰ ਤੇ ਹਮਲਾ,ਗੰਭੀਰ ਜਖਮੀ

ਤਲਵੰਡੀ ਸਾਬੋ ,14 ਦਸੰਬਰ (ਰਣਜੀਤ ਸਿੰਘ ਰਾਜੂ)-ਜ਼ਿਲ੍ਹਾ ਪ੍ਰੀਸ਼ਦ/ਬਲਾਕ ਸੰਮਤੀ ਚੋਣਾਂ ਦੌਰਾਨ ਵੱਕਾਰੀ ਬਲਾਕ ਸੰਮਤੀ ਹਲਕੇ ਜੰਬਰ ਬਸਤੀ ਅਧੀਨ ਆਉਂਦੇ ਪਿੰਡ ਫਤਹਿਗੜ੍ਹ ਨੌ ਆਬਾਦ 'ਚ ਵੋਟਿੰਗ ਦੇ ਅੰਤਿਮ ਪੜਾਅ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਜਿਲ੍ਹਾ ਪ੍ਰੀਸ਼ਦ ਦੇ ਸਾਬਕਾ ਮੈਂਬਰ ਗੁਰਪ੍ਰਤਾਪ ਸਿੰਘ ਤੇ ਕਥਿਤ ਹਮਲਾ ਹੋਣ ਅਤੇ ਹਮਲੇ ਕਾਰਣ ਗੰਭੀਰ ਜਖਮੀ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਕਥਿਤ ਹਮਲੇ ਕਾਰਣ ਅਕਾਲੀ ਆਗੂ ਗੁਰਪ੍ਰਤਾਪ ਸਿੰਘ ਦੀ ਲੱਤ ਕਾਫ਼ੀ ਨੁਕਸਾਨੀ ਗਈ ਹੈ ਅਤੇ ਉਨ੍ਹਾਂ ਨੂੰ ਇਲਾਜ਼ ਲਈ ਸਬ ਡਵੀਜ਼ਨਲ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਦਾਖਿਲ ਕਰਵਾਇਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ