JALANDHAR WEATHER

ਸਿਡਨੀ ਦੇ ਬੌਂਡੀ ਬੀਚ 'ਤੇ ਅੱਤਵਾਦੀ ਹਮਲਾ , 12 ਦੀ ਮੌਤ ਤੇ 29 ਤੋਂ ਵੱਧ ਜ਼ਖ਼ਮੀ

ਸਿਡਨੀ , 14 ਦਸੰਬਰ ( ਹਰਕੀਰਤ ਸਿੰਘ ਸੰਧਰ)- ਬੌਂਡੀ ਬੀਚ 'ਤੇ ਹੋਏ ਭਿਆਨਕ ਅੱਤਵਾਦੀ ਹਮਲੇ ਨੇ ਪੂਰੇ ਆਸਟਰੇਲੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ। ਸਿਡਨੀ ਦੇ ਪ੍ਰਸਿੱਧ ਬੌਂਡੀ ਬੀਚ ਨੇੜੇ ਇਕ ਯਹੂਦੀ ਧਾਰਮਿਕ ਸਮਾਗਮ ਦੌਰਾਨ ਹੋਈ ਗੋਲੀਬਾਰੀ ਵਿਚ ਹੁਣ ਤੱਕ ਘੱਟੋ-ਘੱਟ 12 ਲੋਕਾਂ ਦੀ ਮੌਤ ਦੀ ਜਾਣਕਾਰੀ ਮਿਲੀ ਹੈ, ਜਦਕਿ 29 ਤੋਂ ਵੱਧ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਦਾ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ। ਇਨ੍ਹਾਂ ਵਿਚ ਬੱਚੇ ਵੀ ਸ਼ਾਮਿਲ ਹਨ । ਜ਼ਖ਼ਮੀਆਂ ਵਿਚ ਦੋ ਪੁਲਿਸ ਅਧਿਕਾਰੀ ਵੀ ਹਨ ।

ਪੁਲਿਸ ਅਨੁਸਾਰ, ਇਹ ਹਮਲਾ ਬੌਂਡੀ ਬੀਚ ਦੇ ਉੱਤਰੀ ਹਿੱਸੇ ਵਿਚ ਸਥਿਤ ਬੌਂਡੀ ਪਾਰਕ ਪਲੇਗ੍ਰਾਊਂਡ ਨੇੜੇ ਹੋਇਆ, ਜਿੱਥੇ ਚਾਨੂਕਾ ਦਾ ਸਮਾਗਮ ਚੱਲ ਰਿਹਾ ਸੀ। ਚਸ਼ਮਦੀਦਾਂ ਨੇ ਦੱਸਿਆ ਕਿ ਗੋਲੀਆਂ ਦੀ ਆਵਾਜ਼ ਲੰਮੇ ਸਮੇਂ ਤੱਕ ਲਗਾਤਾਰ ਸੁਣਾਈ ਦਿੰਦੀ ਰਹੀ, ਜਿਸ ਕਾਰਨ ਇਲਾਕੇ ਵਿਚ ਭਾਰੀ ਦਹਿਸ਼ਤ ਫੈਲ ਗਈ ਅਤੇ ਲੋਕ ਜਾਨ ਬਚਾਉਣ ਲਈ ਇੱਧਰ-ਉੱਧਰ ਭੱਜਣ ਲੱਗ ਪਏ।

ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਹਮਲੇ ਵਿਚ ਸ਼ਾਮਿਲ ਇਕ ਬੰਦੂਕਧਾਰੀ ਮੌਕੇ ’ਤੇ ਹੀ ਮਾਰਿਆ ਗਿਆ, ਜਦਕਿ ਇਕ ਹੋਰ ਗੰਭੀਰ ਹਾਲਤ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਇਕ ਹੋਰ ਸੰਭਾਵਿਤ ਹਮਲਾਵਰ ਦੀ ਭਾਲ ਜਾਰੀ ਹੈ।
ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਕੋਲ ਵੀ ਇਸ ਘਟਨਾ ਨਾਲ ਸੰਬੰਧਿਤ ਵੀਡੀਓ, ਤਸਵੀਰਾਂ ਜਾਂ ਹੋਰ ਜਾਣਕਾਰੀ ਹੋਵੇ ਤਾਂ ਉਹ ਤੁਰੰਤ ਅੱਗੇ ਆ ਕੇ ਜਾਂਚ ਵਿਚ ਸਹਿਯੋਗ ਦੇਣ, ਤਾਂ ਜੋ ਦੋਸ਼ੀਆਂ ਨੂੰ ਕਾਨੂੰਨ ਦੇ ਕਟਘਰੇ ‘ਚ ਲਿਆਂਦਾ ਜਾ ਸਕੇ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲ ਸਕੇ। ਪੁਲਿਸ ਨੇ ਭੀੜ ਵਾਲੇ ਸਥਾਨ 'ਤੇ ਜਾਣ ਤੋਂ ਵੀ ਗੁਰੇਜ਼ ਕਰਨ ਲਈ ਕਿਹਾ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ