ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ 44 ਪ੍ਰਤੀਸ਼ਤ ਤੋਂ ਵੱਧ ਵੋਟਾਂ ਪੋਲ ਹੋਈਆਂ
ਕਪੂਰਥਲਾ, 14 ਦਸੰਬਰ (ਅਮਰਜੀਤ ਕੋਮਲ)-ਜ਼ਿਲ੍ਹੇ ਵਿਚ ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਤੇ 5 ਬਲਾਕ ਸੰਮਤੀਆਂ ਕਪੂਰਥਲਾ, ਸੁਲਤਾਨਪੁਰ ਲੋਧੀ, ਫੱਤੂਢੀਂਗਾ, ਭੁਲੱਥ ਤੇ ਫਗਵਾੜਾ ਦੇ 88 ਜ਼ੋਨਾਂ ਵਿਚ ਅੱਜ ਵੋਟਾਂ ਪਾਉਣ ਦਾ ਕੰਮ ਅਮਨ-ਅਮਾਨ ਨਾਲ ਸਮਾਪਤ ਹੋਇਆ ਤੇ ਜ਼ਿਲ੍ਹੇ ਵਿਚ 44 ਫ਼ੀਸਦੀ ਵੋਟਾਂ ਪੋਲ ਹੋਈਆਂ | ਚੋਣ ਪ੍ਰਕਿਰਿਆ ਅਮਨ-ਅਮਾਨ ਨਾਲ ਸਮਾਪਤ ਹੋਣ 'ਤੇ ਜ਼ਿਲ੍ਹਾ ਚੋਣ ਅਫ਼ਸਰ- ਕਮ- ਡਿਪਟੀ ਕਮਿਸ਼ਨਰ ਕਪੂਰਥਲਾ ਨੇ ਜ਼ਿਲ੍ਹੇ ਦੇ ਵੋਟਰਾਂ, ਚੋਣ ਅਮਲੇ ਤੇ ਸੁਰੱਖਿਆ ਦਸਤਿਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਦੇ ਸਹਿਯੋਗ ਨਾਲ ਚੋਣ ਪ੍ਰੀਕਿਰਿਆ ਸੁਚਾਰੂ ਤਰੀਕੇ ਨਾਲ ਨੇਪਰੇ ਚੜ੍ਹੀ | ਚੋਣ ਦੌਰਾਨ ਲੋਕਾਂ ਨੇ ਬਿਨ੍ਹਾਂ ਕਿਸੇ ਡਰ ਭੈਅ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਅੱਜ ਪਈਆਂ ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਹੋਵੇਗੀ | ਇਸੇ ਦੌਰਾਨ ਹੀ ਐਸ.ਐਸ.ਪੀ. ਗੌਰਵ ਤੂਰਾ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਚੋਣ ਅਮਲਾ ਸ਼ਾਂਤਮਈ ਰਿਹਾ | ਇਸੇ ਤਰ੍ਹਾਂ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਵਰਿੰਦਰਪਾਲ ਸਿੰਘ ਬਾਜਵਾ ਵਲੋਂ ਉੱਚਾ ਤੇ ਫੱਤੂਢੀਂਗਾ ਦੇ ਪੋਲਿੰਗ ਬੂਥਾਂ, ਰਿਟਰਨਿੰਗ ਅਫ਼ਸਰ- ਕਮ- ਐਸ.ਡੀ.ਐਮ. ਡਾ. ਇਰਵਿਨ ਕੌਰ ਵਲੋਂ ਕਪੂਰਥਲਾ ਉੱਪ ਮੰਡਲ ਦੇ ਵੱਖ-ਵੱਖ ਪਿੰਡਾਂ, ਰਿਟਰਨਿੰਗ ਅਫ਼ਸਰ ਕਮ ਐਸ.ਡੀ.ਐਮ. ਸੁਲਤਾਨਪੁਰ ਲੋਧੀ ਅਲਕਾ ਕਾਲੀਆ ਵਲੋਂ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਬੂਥਾਂ ਦੌਰਾ ਕਰਕੇ ਚੋਣ ਅਮਲ ਦਾ ਜਾਇਜ਼ਾ ਲਿਆ ਗਿਆ |
;
;
;
;
;
;
;
;