JALANDHAR WEATHER

ਰਾਮਪੁਰ ਛੰਨਾ 'ਚ ਪੋਲਿੰਗ ਏਜੰਟਾਂ ਨੂੰ ਬਾਹਰ ਕੱਢਣ 'ਤੇ ਭੜਕੇ ਅਕਾਲੀ ਤੇ ਕਾਂਗਰਸੀ

ਅਮਰਗੜ੍ਹ,14 ਦਸੰਬਰ (ਜਤਿੰਦਰ ਮੰਨਵੀ,ਪਵਿੱਤਰ ਸਿੰਘ)-ਨੇੜਲੇ ਪਿੰਡ ਰਾਮਪੁਰ ਛੰਨਾ ਵਿਖੇ ਚੋਣਾਂ ਦੌਰਾਨ ਉਸ ਸਮੇਂ ਸਥਿਤੀ ਤਣਾਅਪੂਰਨ ਬਣ ਗਈ, ਜਦੋਂ ਬੈਲਟ ਪੇਪਰਾਂ ਦੀਆਂ ਪੇਟੀਆਂ ਨੂੰ ਸੀਲ ਕਰਨ ਤੋਂ ਪਹਿਲਾਂ ਹੀ ਪੋਲਿੰਗ ਏਜੰਟਾਂ ਨੂੰ ਬੂਥ ਤੋਂ ਬਾਹਰ ਕੱਢ ਦਿੱਤਾ ਗਿਆ। ਇਸ ਕਾਰਵਾਈ ਦਾ ਵਿਰੋਧ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਅਤੇ ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਮੌਕੇ 'ਤੇ ਜੰਮ ਕੇ ਹੰਗਾਮਾ ਕੀਤਾ।ਪੋਲਿੰਗ ਏਜੰਟਾਂ ਨੂੰ ਬਾਹਰ ਕੱਢੇ ਜਾਣ ਦੀ ਖ਼ਬਰ ਫੈਲਦਿਆਂ ਹੀ ਅਕਾਲੀ ਅਤੇ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਇਕੱਠੇ ਹੋ ਗਏ ਅਤੇ ਪੋਲਿੰਗ ਬੂਥ ਅੱਗੇ ਇਕੱਠੇ ਹੋ ਗਏ ।ਇਸ ਮੌਕੇ ਪਹੁੰਚੇ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਇਕਬਾਲ ਸਿੰਘ ਝੂੰਦਾਂ ਨੇ ਦੱਸਿਆ ਕਿ ਉਨ੍ਹਾਂ ਦੇ ਉਮੀਦਵਾਰ ਜਤਿੰਦਰ ਸਿੰਘ ਹੈਪੀ ਨੂੰ ਖ਼ਦਸ਼ਾ ਸੀ ਕਿ ਪੋਲਿੰਗ ਏਜੰਟਾਂ ਦੀ ਗ਼ੈਰ -ਹਾਜ਼ਰੀ 'ਚ ਪੇਟੀਆਂ ਸੀਲ ਕਰਨ ਸਮੇਂ ਗੜਬੜ ਕੀਤੀ ਜਾ ਸਕਦੀ ਹੈ।ਵਿਰੋਧ ਤੋਂ ਬਾਅਦ ਪ੍ਰੀਜ਼ਾਈਡਿੰਗ ਅਫ਼ਸਰ ਨੇ ਲਿਖਤੀ ਰੂਪ ਜਾਣਕਾਰੀ ਮੁੱਹਈਆ ਕਰਵਾਈ ਹੈ ਤੇ ਪੇਟੀਆਂ ਦੀਆਂ ਸੀਲਾਂ ਉਮੀਦਵਾਰਾਂ ਨੂੰ ਚੈੱਕ ਕਰਵਾਈਆਂ ਗਈਆਂ ਹਨ।ਝੂੰਦਾਂ ਨੇ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਬਜਾਏ ਪ੍ਰਸ਼ਾਸਨਿਕ ਅਧਿਕਾਰੀ ਚੋਣ ਲੜ ਰਹੇ ਹਨ।ਉਨ੍ਹਾਂ ਕਿਹਾ ਕਿ ਸਿਵਲ ਪ੍ਰਸ਼ਾਸਨ ਦੇ ਦਬਾਅ ਹੇਠ ਹੋ ਰਹੀਆਂ ਇਹ ਚੋਣਾਂ ਸਰਕਾਰ ਲਈ ਠੀਕ ਨਹੀਂ ਹੈ । ਉੱਧਰ ਇਸ ਦੌਰਾਨ ਸੀਨੀਅਰ ਕਾਂਗਰਸੀ ਆਗੂ ਕਮਲਪ੍ਰੀਤ ਧਾਲੀਵਾਲ ਨੇ ਕਿਹਾ ਕਿ ਪੋਲਿੰਗ ਏਜੰਟਾਂ ਨੂੰ ਬਾਹਰ ਕੱਢ ਕੇ ਸਰਕਾਰ ਕੋਈ ਗੁਪਤ ਚਾਲ ਖੇਡਣਾ ਚਾਹੁੰਦੀ ਸੀ। ਪਰ ਵਿਰੋਧੀ ਧਿਰਾਂ ਦੀ ਇਕਜੁੱਟਤਾ ਅਤੇ ਤੁਰੰਤ ਕਾਰਵਾਈ ਕਾਰਨ ਅਸੀਂ ਉਨ੍ਹਾਂ ਦੀ ਇਹ ਕੋਸ਼ਿਸ਼ ਕਾਮਯਾਬ ਨਹੀਂ ਹੋਣ ਦਿੱਤੀ।ਇਸ ਮੌਕੇ ਵੱਡੀ ਗਿਣਤੀ 'ਚ ਕਾਂਗਰਸੀ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਅਤੇ ਵਰਕਰ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ