JALANDHAR WEATHER

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈ ਕੋਰਟ ’ਚ ਪਟੀਸ਼ਨ ਦਾਇਰ

ਚੰਡੀਗੜ੍ਹ, 15 ਦਸੰਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਵੋਟ ਗਿਣਤੀ ਪ੍ਰਕਿਰਿਆ ਬਾਰੇ ਉਠਾਏ ਜਾ ਰਹੇ ਗੰਭੀਰ ਸਵਾਲਾਂ ਦੇ ਵਿਚਕਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਇਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ। ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਦਾਇਰ ਪਟੀਸ਼ਨ ਤਹਿਤ ਸੂਬੇ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਪੂਰੀ ਵੋਟ ਗਿਣਤੀ ਪ੍ਰਕਿਰਿਆ ਦੀ ਲਾਜ਼ਮੀ ਵੀਡੀਓਗ੍ਰਾਫੀ ਦੀ ਮੰਗ ਕੀਤੀ ਗਈ ਹੈ ਤਾਂ ਜੋ ਚੋਣ ਪ੍ਰਕਿਰਿਆ ਦੀ ਸ਼ੁੱਧਤਾ, ਪਾਰਦਰਸ਼ਤਾ ਅਤੇ ਭਰੋਸੇਯੋਗਤਾ ਨੂੰ ਯਕੀਨੀ ਬਣਾਇਆ ਜਾ ਸਕੇ।

ਪਟੀਸ਼ਨ 'ਚ ਕਿਹਾ ਗਿਆ ਹੈ ਕਿ ਵੋਟਾਂ ਦੀ ਗਿਣਤੀ ਚੋਣ ਪ੍ਰਕਿਰਿਆ ਦਾ ਸਭ ਤੋਂ ਸੰਵੇਦਨਸ਼ੀਲ ਅਤੇ ਫੈਸਲਾਕੁੰਨ ਪੜਾਅ ਹੈ, ਕਿਉਂਕਿ ਇਹ ਉਹ ਆਧਾਰ ਹੈ, ਜਿਸ 'ਤੇ ਨਤੀਜੇ ਐਲਾਨੇ ਜਾਂਦੇ ਹਨ। ਇਸ ਦੇ ਬਾਵਜੂਦ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਵੋਟਾਂ ਦੀ ਗਿਣਤੀ ਇਸ ਸਮੇਂ ਲਾਜ਼ਮੀ ਵੀਡੀਓਗ੍ਰਾਫੀ ਤੋਂ ਬਿਨਾਂ ਕੀਤੀ ਜਾ ਰਹੀ ਹੈ, ਜਿਸ ਨਾਲ ਇਸ ਪੂਰੀ ਪ੍ਰਕਿਰਿਆ ਦਾ ਕੋਈ ਠੋਸ, ਉਦੇਸ਼ਪੂਰਨ ਅਤੇ ਪ੍ਰਮਾਣਿਤ ਰਿਕਾਰਡ ਨਹੀਂ ਬਚਿਆ।

ਪਟੀਸ਼ਨਕਰਤਾ ਦਾ ਤਰਕ ਹੈ ਕਿ ਇਹ ਕਮੀ ਵੋਟ ਗਿਣਤੀ ਪ੍ਰਕਿਰਿਆ ਨੂੰ ਅਪਾਰਦਰਸ਼ੀ ਬਣਾਉਂਦੀ ਹੈ ਅਤੇ ਮਨਮਾਨੀ, ਬੇਨਿਯਮੀਆਂ ਅਤੇ ਧਾਂਦਲੀ ਦੇ ਦੋਸ਼ਾਂ ਦੀ ਗੁੰਜਾਇਸ਼ ਵਧਾਉਂਦੀ ਹੈ, ਜਿਸ ਨਾਲ ਲੋਕਤੰਤਰੀ ਸੰਸਥਾਵਾਂ ਵਿਚ ਜਨਤਾ ਦਾ ਵਿਸ਼ਵਾਸ ਕਮਜ਼ੋਰ ਹੁੰਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ