JALANDHAR WEATHER

ਖੇਤਾਂ 'ਚੋਂ ਗਾਰੇ ਨਾਲ ਲਿਬੜੀ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਚੋਗਾਵਾਂ, (ਅੰਮ੍ਰਿਤਸਰ), 15 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਕਸਬਾ ਚੋਗਾਵਾਂ ਦੇ ਖੇਤਾਂ 'ਚੋਂ ਗਾਰੇ ਨਾਲ ਲਿਬੜੀ ਅਣ-ਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਲੋਪੋਕੇ ਦੇ ਮੁਖੀ ਨਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਕਿ ਖੇਤਾਂ ਵਿਚ ਕਿਸੇ ਵਿਅਕਤੀ ਦੀ ਲਾਸ਼ ਪਈ ਹੈ। ਪੁਲਿਸ ਵਲੋਂ ਮੌਕੇ ’ਤੇ ਜਾ ਕੇ ਖੇਤਾਂ ਵਿਚ ਪਈ ਹੋਈ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੁੱਛ- ਪੜਤਾਲ ਕੀਤੀ ਜਾ ਰਹੀ ਹੈ।

ਮ੍ਰਿਤਕ ਵਿਅਕਤੀ ਮੋਨਾ, ਉਮਰ ਕਰੀਬ 45 ਸਾਲ ਦੇ ਕਰੀਬ ਸੀ। ਲਾਸ਼ ਦੀ ਪਹਿਚਾਣ ਨਹੀਂ ਹੋਈ। ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ 72 ਘੰਟਿਆਂ ਲਈ ਅਜਨਾਲਾ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ