ਕਰਜ਼ੇ ਤੋਂ ਪ੍ਰੇਸ਼ਾਨ ਨੇ ਫਾਹਾ ਲੈ ਕੇ ਕੀਤੀ ਆਪਣੀ ਜੀਵਨ ਲੀਲ੍ਹਾ ਸਮਾਪਤ
ਭਵਾਨੀਗੜ੍ਹ (ਸੰਗਰੂਰ), 15 ਦਸੰਬਰ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਘਨੌੜ ਜੱਟਾਂ ਵਿਖੇ ਇਕ ਕਿਸਾਨ ਵਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੁੰਦਿਆਂ ਫਾਹਾ ਲੈ ਕੇ ਖ਼ੁਦਕਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ। ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਇਕਾਈ ਪ੍ਰਧਾਨ ਗਰਜਾ ਸਿੰਘ ਤੇ ਬਲਾਕ ਖਜ਼ਾਨਚੀ ਬਲਵਿੰਦਰ ਸਿੰਘ ਘਨੌੜ ਨੇ ਦੱਸਿਆ ਕਿ ਹਰਵਿੰਦਰ ਸਿੰਘ ਦੇ ਸਿਰ ਸਰਕਾਰੀ ਅਤੇ ਗੈਰ ਸਰਕਾਰੀ ਕਰੀਬ 15 ਲੱਖ ਕਰਜ਼ਾ ਸੀ, ਜਿਸ ਕਰਕੇ ਉਹ ਪ੍ਰੇਸ਼ਾਨ ਰਹਿੰਦਾ ਸੀ। ਅੱਜ ਉਸ ਨੇ ਆਪਣੇ ਪਸ਼ੂਆਂ ਵਾਲੇ ਘਰ ਵਿਚ ਸਵੇਰੇ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਕਿਸਾਨ ਆਗੂਆਂ ਨੇ ਦੱਸਿਆ ਕਿ ਹਰਵਿੰਦਰ ਸਿੰਘ ਦੇ ਖ਼ਦਕਸ਼ੀ ਦਾ ਪਤਾ ਲੱਗਦਿਆਂ ਹੀ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਹਰਵਿੰਦਰ ਸਿੰਘ ਆਪਣੇ ਪਿੱਛੇ ਪਤਨੀ,ਇਕ ਪੁੱਤਰ ਅਤੇ ਬਜ਼ੁਰਗ ਪਿਤਾ ਨੂੰ ਛੱਡ ਗਿਆ ਹੈ । ਇਸ ਮੌਕੇ ਪਿੰਡ ਵਾਸੀਆਂ ਅਤੇ ਜਥੇਬੰਦੀ ਦੇ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਹਰਵਿੰਦਰ ਸਿੰਘ ਦਾ ਕਰਜ਼ਾ ਮਾਫ਼ ਕੀਤਾ ਜਾਵੇ ਅਤੇ ਉਸ ਦੇ ਪਰਿਵਾਰ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ।
;
;
;
;
;
;
;
;