JALANDHAR WEATHER

ਪ੍ਰਧਾਨ ਮੰਤਰੀ ਮੋਦੀ ਪਹੁੰਚੇ ਜੌਰਡਨ

ਅੱਮਾਨ (ਜੌਰਡਨ), 15 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੌਰਡਨ ਦੇ ਅੱਮਾਨ ਪਹੁੰਚੇ। ਹਵਾਈ ਅੱਡੇ 'ਤੇ ਜੌਰਡਨ ਦੇ ਪ੍ਰਧਾਨ ਮੰਤਰੀ, ਜਾਫਰ ਹਸਨ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਤੋਂ ਪਹਿਲਾਂ ਦਿੱਲੀ ਤੋਂ ਰਵਾਨਾ ਹੋਣ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਕਿ ਅੱਜ ਮੈਂ ਮਹਾਰਾਜਾ ਕਿੰਗ ਅਬਦੁੱਲਾ ੀੀ ਦੇ ਸੱਦੇ 'ਤੇ ਜਾਰਡਨ ਵਿਚ ਹੋਵਾਂਗਾ। ਇਹ ਦੌਰਾ ਅਜਿਹੇ ਸਮੇਂ ਵਿਚ ਹੋ ਰਿਹਾ ਹੈ ਜਦੋਂ ਅਸੀਂ ਆਪਣੇ ਦੇਸ਼ਾਂ ਵਿਚਕਾਰ ਕੂਟਨੀਤਕ ਸੰਬੰਧਾਂ ਦੇ 75 ਸਾਲ ਮਨਾ ਰਹੇ ਹਾਂ। ਮੈਂ ਮਹਾਰਾਜਾ ਅਤੇ ਪ੍ਰਧਾਨ ਮੰਤਰੀ ਜਾਫਰ ਹਸਨ ਨਾਲ ਗੱਲਬਾਤ ਕਰਾਂਗਾ। ਮੈਂ ਐਚ.ਆਰ.ਐਚ. ਕ੍ਰਾਊਨ ਪ੍ਰਿੰਸ ਅਲ ਹੁਸੈਨ ਬਿਨ ਅਬਦੁੱਲਾ ੀੀ ਨਾਲ ਗੱਲਬਾਤ ਕਰਨ ਲਈ ਵੀ ਉਤਸੁਕ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ