JALANDHAR WEATHER

ਫਾਇਰਿੰਗ ਅਤੇ ਫਿਰੌਤੀ ਮੰਗਣ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਿਆਂ ਦਾ ਪੁਲਿਸ ਵਲੋਂ ਐਨਕਾਊਂਟਰ

ਅਜਨਾਲਾ, ਗੱਗੋਮਾਹਲ, 14 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ /ਬਲਵਿੰਦਰ ਸਿੰਘ ਸੰਧੂ)-ਸਰਹੱਦੀ ਖੇਤਰ ਵਿਚ ਕਾਰੋਬਾਰੀ ਅਤੇ ਆਮ ਲੋਕਾਂ ਕੋਲੋਂ ਫਿਰੌਤੀ ਮੰਗਣ ਅਤੇ ਫਾਇਰਿੰਗ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਦੋ ਗੈਂਗਸਟਰਾਂ ਦਾ ਪੁਲਿਸ ਵਲੋਂ ਐਨਕਾਊਂਟਰ ਕੀਤਾ ਗਿਆ ਹੈ। ਸਰਹੱਦੀ ਪਿੰਡ ਚਾਹੜ੍ਹਪੁਰ ਨੇੜੇ ਐਨਕਾਊਂਟਰ ਵਾਲੀ ਜਗ੍ਹਾ 'ਤੇ ਜਾਇਜ਼ਾ ਲੈਣ ਪਹੁੰਚੇ ਡੀ.ਆਈ.ਜੀ. ਬਾਰਡਰ ਰੇਂਜ ਸੰਦੀਪ ਗੋਇਲ ਨੇ ਦੱਸਿਆ ਕਿ ਦਿਲਰਾਜ ਸਿੰਘ ਨਾਂਅ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਉਸ ਨੇ ਦੱਸਿਆ ਸੀ ਕਿ ਅਜਨਾਲਾ ਖੇਤਰ ਵਿਚ ਲੋਕਾਂ ਕੋਲੋਂ ਫਿਰੌਤੀ ਮੰਗਣ ਵਾਲੇ 2 ਗੈਂਗਸਟਰ ਅੱਜ ਵੀ ਕਿਸੇ ਫਾਇਰਿੰਗ ਦੀ ਘਟਨਾ ਨੂੰ ਅੰਜਾਮ ਦੇਣ ਲਈ ਜਾ ਰਹੇ ਹਨ। ਪੁਲਿਸ ਵਲੋਂ ਜਦੋਂ ਟਰੈਪ ਲਗਾ ਕੇ ਕਾਰ 'ਤੇ ਆ ਰਹੇ 2 ਨੌਜਵਾਨਾਂ ਨੂੰ ਰੋਕਿਆ ਗਿਆ ਤਾਂ ਉਨ੍ਹਾਂ ਵਲੋਂ ਪੁਲਿਸ 'ਤੇ ਫਾਇਰਿੰਗ ਕਰ ਦਿੱਤੀ, ਜਿਸ ਦੇ ਜਵਾਬ ਵਿਚ ਪੁਲਿਸ ਵਲੋਂ ਕੀਤੀ ਫਾਇਰਿੰਗ ਵਿਚ ਦੋਵੇਂ ਨੌਜਵਾਨ ਜ਼ਖ਼ਮੀ ਹੋ ਗਏ I ਉਨ੍ਹਾਂ ਦੱਸਿਆ ਕਿ ਇਹ ਦੋਵੇਂ ਨੌਜਵਾਨ ਵਿਦੇਸ਼ ਬੈਠੇ ਸਾਥੀਆਂ ਦੇ ਇਸ਼ਾਰੇ 'ਤੇ ਫਿਰੌਤੀ ਮੰਗਣ ਅਤੇ ਗੋਲੀ ਚਲਾਉਣ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ I ਡੀ.ਆਈ.ਜੀ. ਸੰਦੀਪ ਗੋਇਲ ਨੇ ਅੱਗੇ ਦੱਸਿਆ ਕਿ ਇਨ੍ਹਾਂ ਕੋਲੋਂ 2 ਪਿਸਟਲ ਵੀ ਬਰਾਮਦ ਹੋਏ ਹਨ I

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ