ਡੇਰਾ ਬਾਬਾ ਨਾਨਕ ਵਿਖੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਵੋਟਾਂ ਦੀ ਗਿਣਤੀ ਸ਼ੁਰੂ
ਡੇਰਾ ਬਾਬਾ ਨਾਨਕ, 17 ਦਸੰਬਰ (ਹੀਰਾ ਸਿੰਘ ਮਾਂਗਟ) ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਬਲਾਕ ਡੇਰਾ ਬਾਬਾ ਨਾਨਕ ਵਿਖੇ ਹੋਈਆਂ ਬਲਾਕ ਸੰਮਤੀ ਚੋਣਾਂ ਲਈ ਅੱਜ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਡੇਰਾ ਬਾਬਾ ਨਾਨਕ ਵਿਖੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਜਿਕਰਯੋਗ ਹੈ ਕਿ ਡੇਰਾ ਬਾਬਾ ਨਾਨਕ ਵਿਖੇ ਕੁਲ 19 ਜੋਨਾਂ ਦੇ ਉਮੀਦਵਾਰਾਂ ਵੱਲੋਂ ਆਪਣੇ ਨਾਮ ਜਦਗੀ ਪੱਤਰ ਦਾਖਲ ਕਰਵਾਏ ਗਏ ਸਨ ਪਰ ਇਹਨਾਂ ਜੋਨਾਂ ਵਿੱਚੋਂ 16 ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਪਾਏ ਗਏ ਸਨ ਜਿਸ ਕਰਕੇ 3 ਜੋਨਾ ਰਾਏ ਚੱਕ, ਸ਼ਾਮਪੁਰਾ ਤੇ ਧਰਮਕੋਟ ਰੰਧਾਵਾ ਵਿਖੇ ਹੀ ਵੋਟਾਂ ਪਾਈਆਂ ਗਈਆਂ ਸਨ ਜਿਨਾਂ ਦੀ ਅੱਜ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਡੇਰਾ ਬਾਬਾ ਨਾਨਕ ਵਿਖੇ ਬਣਾਏ ਗਏ ਸੈਂਟਰ ਵਿਖੇ ਗਿਣਤੀ ਸ਼ੁਰੂ ਹੋ ਚੁੱਕੀ ਹੈ।
;
;
;
;
;
;
;
;