JALANDHAR WEATHER

ਪਹਿਲੇ ਰਾਊਂਡ ਵਿੱਚ ਬਲਾਕ ਡੇਹਲੋਂ ਤੋਂ ਕਾਂਗਰਸ ਦੀ ਝੋਲੀ ਪਈਆਂ ਦੋ ਬਲਾਕ ਸੰਮਤੀ ਸੀਟਾਂ

ਆਲਮਗੀਰ/ਲੁਧਿਆਣਾ, 17 ਦਸੰਬਰ (ਜਰਨੈਲ ਸਿੰਘ ਪੱਟੀ)-ਸਥਾਨਕ ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਰੋਡ ਵਿਖੇ ਬਲਾਕ ਡੇਹਲੋ ਅਧੀਨ ਆਉਂਦੀਆਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੀ ਗਿਣਤੀ ਦੇ ਪਹਿਲੇ ਰਾਊਂਡ ਦੌਰਾਨ ਜੋਨ ਆਲਮਗੀਰ ਤੋਂ ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਉਮੀਦਵਾਰ ਚਰਨਜੀਤ ਸਿੰਘ ਚੰਨਾ ਕੈਂਡ ਮੈਂਬਰ ਪੰਚਾਇਤ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਦੁਲੇਅ ਨੂੰ 103 ਵੋਟਾਂ ਦੇ ਫਰਕ ਨਾਲ ਹਰਾ ਕੇ ਜੇਤੂ ਬਣੇ। ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨਾ ਨੂੰ 1132 ਵੋਟਾਂ ਜਦਕਿ ਸੱਤਾਧਾਰੀ ਧਿਰ ਦੇ ਉਮੀਦਵਾਰ ਗੁਰਜੀਤ ਸਿੰਘ ਦਲੇਅ ਨੂੰ 1035 ਵੋਟਾਂ ਹਾਸਲ ਹੋਈਆਂ। ਇਸੇ ਤਰ੍ਹਾਂ ਬਲਾਕ ਡੇਹਲੋ ਦੀ ਜੋਨ ਕਾਲਖ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ਿੰਦਰ ਸਿੰਘ ਨੇ 118 ਵੋਟਾਂ ਦੇ ਫਰਕ ਨਾਲ ਵਿਰੋਧੀ ਦੇ ਉਮੀਦਵਾਰ ਨੂੰ ਹਰਾ ਦਿੱਤਾ। ਇਸ ਦੌਰਾਨ ਕਾਂਗਰਸ ਨੂੰ 686 ਵੋਟਾਂ ਹਾਸਲ ਹੋਈਆਂ ਜਦਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਇਕਬਾਲ ਸਿੰਘ ਨੂੰ 568 ਵੋਟਾਂ ਹਾਸਲ ਹੋਈਆਂ

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ