JALANDHAR WEATHER

ਪਾਤੜਾਂ ਇਲਾਕੇ ਦੀ ਬਲਾਕ ਸੰਮਤੀ ਦੀ ਇਕ ਸੀਟ 'ਤੇ ਆਮ ਆਦਮੀ ਪਾਰਟੀ ਜੇਤੂ

 ਪਾਤੜਾਂ (ਪਟਿਆਲਾ), 17 ਦਸੰਬਰ (ਜਗਦੀਸ਼ ਸਿੰਘ ਕੰਬੋਜ) - 14 ਦਸੰਬਰ ਨੂੰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਪਈਆਂ ਵੋਟਾਂ ਦੀ ਗਿਣਤੀ ਪਾਤੜਾਂ ਇਲਾਕੇ ਦੇ ਕਿਰਤੀ ਕਾਲਜ ਨਿਆਲ ਵਿਖੇ ਕੀਤੀ ਜਾ ਰਹੀ ਹੈ।
ਵੋਟਾਂ ਦੀ ਪਹਿਲੀ ਗਿਣਤੀ ਦੇ ਪਹਿਲੇ ਗੇੜ ਵਿਚ ਬਲਾਕ ਸੰਮਤੀ ਕੁਲਾਰਾਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਵਿੰਦਰ ਕੌਰ ਜੇਤੂ ਰਹੇ ਹਨ । ਇਸ ਜਿੱਤ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਦਾਅਵਾ ਕੀਤਾ ਹੈ ਕਿ ਸਾਰੀਆਂ ਸੀਟਾਂ ਉੱਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਿੱਤ ਦਰਜ ਕਰਨਗੇ ਅਤੇ ਲੋਕਾਂ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕੀਤੇ ਕੰਮਾਂ 'ਤੇ ਮੋਹਰ ਲਾਈ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ