ਪਾਤੜਾਂ ਚ ਗਿਣਤੀ ਦਾ ਕੰਮ ਸ਼ਾਂਤੀ ਪੂਰਵਕ ਜਾਰੀ
ਪਾਤੜਾਂ 17 ਦਸੰਬਰ (ਗੁਰਇਕਬਾਲ ਸਿੰਘ ਖਾਲਸਾ, ਜਗਦੀਸ਼ ਸਿੰਘ ਕੰਬੋਜ)- ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਪਈਆਂ ਵੋਟਾਂ ਦੀ ਗਿਣਤੀ ਦੌਰਾਨ ਹਲਕਾ ਸ਼ੁਤਰਾਣਾ ਅਧੀਨ ਆਉਂਦੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ ਚਾਰ ਜੋਨਾਂ ਲਈ ਗਿਣਤੀ ਕਾ ਕੰਮ ਸਰਕਾਰੀ ਕਿਰਤੀ ਕਾਲਜ ਨਿਆਲ ਵਿਖੇ ਲਗਾਤਾਰ ਜਾਰੀ ਹੈ। ਗਿਣਤੀ ਦੌਰਾਨ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਐਸਪੀ ਪਟਿਆਲਾ ਵੈਭਬ ਚੌਧਰੀ ਨੇ ਗਿਣਤੀ ਕੇਂਦਰ ਦਾ ਦੌਰਾ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਦੱਸਿਆ ਕਿ ਡੀਐਸਪੀ ਇੰਦਰਪਾਲ ਸਿੰਘ ਚੌਹਾਨ ਦੀ ਅਗਵਾਈ ਵਿੱਚ ਪਾਤੜਾਂ ਪੁਲਿਸ ਵੱਲੋਂ ਹਰ ਤਰ੍ਹਾਂ ਦੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਤੇ ਗਿਣਤੀ ਕੇਂਦਰ ਦੇ ਅੰਦਰ ਕਿਸੇ ਵੀ ਅਗਿਆਤ ਵਿਅਕਤੀ ਨੂੰ ਜਾਣ ਦੀ ਕੋਈ ਆਗਿਆ ਨਹੀਂ ਹੈ। ਸਿਰਫ ਉਹਨਾਂ ਵਿਅਕਤੀਆਂ ਨੂੰ ਹੀ ਗਿਣਤੀ ਕੇਂਦਰ ਅੰਦਰ ਜਾਣ ਦੀ ਇਜਾਜ਼ਤ ਹੈ ਜਿਨਾਂ ਨੂੰ ਐਸਡੀਐਮ ਪਾਤੜਾਂ ਕਮ ਚੋਣ ਅਧਿਕਾਰੀ ਵੱਲੋਂ ਅਧਿਕਾਰਤ ਤੌਰ ਤੇ ਸ਼ਨਾਖਤੀ ਪੱਤਰ ਜਾਰੀ ਕੀਤਾ ਗਿਆ ਹੈ। ਚੋਣ ਅਧਿਕਾਰੀ ਕੰਮ ਐਸਡੀਐਮ ਪਾਤੜਾਂ ਅਸ਼ੋਕ ਕੁਮਾਰ ਨੇ ਦੱਸਿਆ ਕਿ ਗਿਣਤੀ ਦਾ ਕੰਮ ਸ਼ਾਂਤੀ ਪੂਰਵਕ ਜਾਰੀ ਹੈ।
;
;
;
;
;
;
;
;