JALANDHAR WEATHER

ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਨੇ ਨਹਿਰ 'ਚ ਮਾਰੀ ਛਾਲ

ਸੁਲਤਾਨਵਿੰਡ (ਅੰਮ੍ਰਿਤਸਰ), 17 ਦਸੰਬਰ (ਗੁਰਨਾਮ ਸਿੰਘ ਬੁੱਟਰ) - ਪੁਲਿਸ ਥਾਣਾ ਸੁਲਤਾਨਵਿੰਡ ਦੇ ਇਲਾਕੇ ਖ਼ਾਲਸਾ ਨਗਰ ਦੇ ਇਕ ਵਿਅਕਤੀ ਵਲੋ ਪ੍ਰੇਸ਼ਾਨ ਹੋ ਕਿ ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਵਿਚ ਛਾਲ ਮਾਰ ਦਿੱਤੀ।
ਇਸ ਮੌਕੇ ਗੱਲਬਾਤ ਕਰਦਿਆ। ਛਾਲ ਮਾਰਨ ਵਾਲੇ ਵਿਅਕਤੀ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਬਲਜਿੰਦਰ ਸਿੰਘ ਪੁੱਤਰ ਗਿਆਨ ਸਿੰਘ ਦੋ ਲੜਕੀਆਂ ਦਾ ਪਿਤਾ ਸੀ, ਜਿਸ ਨੇ ਪੈਸੇ ਦੇ ਲੈਣ-ਦੇਣ ਨੂੰ ਲੈਕੇ ਬੀਤੀ ਦੇਰ ਰਾਤ ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਵਿਚ ਛਾਲ ਮਾਰ ਦਿੱਤੀ। ਉਨ੍ਹਾ ਦੱਸਿਆ ਕਿ ਇਸ ਸੰਬੰਧ ਵਿਚ ਸੰਬੰਧਿਤ ਥਾਣੇ ਦਰਖਾਸਤ ਵੀ ਦੇ ਦਿੱਤੀ ਹੈ। ਮੌਕੇ 'ਤੇ ਪਹੁੰਚੇ ਇੰਸਪੈਕਟਰ ਮੋਹਿਤ ਕੁਮਾਰ ਨੇ ਦੱਸਿਆ ਕਿ ਛਾਲ ਮਾਰਨ ਵਿਅਕਤੀ ਨੂੰ ਗੋਤਾਖੋਰ ਦੀ ਮਦਦ ਨਾਲ ਭਾਲ ਕੀਤੀ ਜਾ ਰਹੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ