ਚੰਡੀਗੜ੍ਹ ਦੀ ਸੈਕਟਰ-39 ਸਬਜ਼ੀ ਮੰਡੀ ਮਾਮਲੇ ’ਚ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਆੜ੍ਹਤੀ ਵੈਲਫੇਅਰ ਐਸੋਸੀਏਸ਼ਨ ਦੀ ਪਟੀਸ਼ਨ ਖਾਰਜ
ਚੰਡੀਗੜ੍ਹ, 17 ਦਸੰਬਰ (ਸੰਦੀਪ ਕੁਮਾਰ ਮਾਹਨਾ) – ਚੰਡੀਗੜ੍ਹ ਦੀ ਸੈਕਟਰ-39 ਸਬਜ਼ੀ ਮੰਡੀ ਨੂੰ ਲੈ ਕੇ ਲੰਮੇ ਸਮੇਂ ਤੋਂ ਚੱਲ ਰਹੇ ਵਿਵਾਦ ’ਤੇ ਸੁਪਰੀਮ ਕੋਰਟ ਨੇ ਅਹਿਮ ਫੈਸਲਾ ਸੁਣਾਉਂਦੇ ਹੋਏ ਸਬਜ਼ੀ ਮੰਡੀ ਆੜ੍ਹਤੀ ਵੈਲਫੇਅਰ ਐਸੋਸੀਏਸ਼ਨ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਸ ਨਾਲ ਸੈਕਟਰ-39 ਮੰਡੀ 'ਚ ਨਿਲਾਮੀ ਪ੍ਰਕਿਰਿਆ ਜਾਰੀ ਰੱਖਣ ਦਾ ਰਾਹ ਪੂਰੀ ਤਰ੍ਹਾਂ ਸਾਫ਼ ਹੋ ਗਿਆ ਹੈ।
ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਅਤੇ ਮਾਰਕੀਟ ਕਮੇਟੀ ਨੂੰ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਸਪਸ਼ਟ ਕੀਤਾ ਹੈ ਕਿ ਮੰਡੀ ਦੇ ਵਿਕਾਸ ਅਤੇ ਵੰਡ ਪ੍ਰਕਿਰਿਆ ਵਿਚ ਕਿਸੇ ਤਰ੍ਹਾਂ ਦੀ ਕਾਨੂੰਨੀ ਰੁਕਾਵਟ ਨਹੀਂ ਹੈ ਅਤੇ ਤੈਅ ਨਿਯਮਾਂ ਅਨੁਸਾਰ ਨਿਲਾਮੀ ਕੀਤਾ ਜਾ ਸਕਦਾ ਹੈ।
;
;
;
;
;
;
;
;