JALANDHAR WEATHER

ਨਤੀਜੇ ਨਾ ਐਲਾਨੇ ਜਾਣ ਤੇ ਪਾਤੜਾਂ ਚ ਭਖਿਆ ਮਾਹੌਲ

ਪਾਤੜਾਂ 17 ਦਸੰਬਰ (ਜਗਦੀਸ਼ ਸਿੰਘ ਕੰਬੋਜ)- ਇਲਾਕੇ ਵਿੱਚ ਹੋਈਆਂ ਜ਼ਿਲਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੀ ਵੋਟਾਂ ਦੀ ਗਿਣਤੀ ਸਵੇਰ ਤੋਂ ਅਮਨ ਸ਼ਾਂਤੀ ਨਾਲ ਚੱਲ ਰਹੀ ਸੀ ਮਾਹੌਲ ਉਸ ਵੇਲੇ ਭਖ ਗਿਆ ਜਦੋਂ ਛੇ ਦੇ ਕਰੀਬ ਬਲਾਕ ਸੰਬਤੀ ਦੀਆਂ ਵੋਟਾਂ ਦੀ ਗਿਣਤੀ ਹੋ ਜਾਣ ਦੇ ਬਾਵਜੂਦ ਉਹਨਾਂ ਦੇ ਨਤੀਜਿਆਂ ਦਾ ਐਲਾਨ ਨਾ ਕੀਤਾ ਗਿਆ। ਜਿਸ ਨੂੰ ਲੈ ਕੇ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਭਾਰੀ ਰੋਸ ਜਾਰੀ ਕੀਤਾ ਜਾ ਰਿਹਾ ਹੈ। ਚੋਣਾਂ ਦੀ ਗਿਣਤੀ ਦੀ ਨਿਗਰਾਨੀ ਕਰ ਰਹੇ ਰਿਟਰਨ ਅਫਸਰ ਕੰਮ ਐਸਡੀਐਮ ਅਸ਼ੋਕ ਕੁਮਾਰ ਨੇ ਦੱਸਿਆ ਕਿ ਹੁਣ ਤੱਕ ਛੇ ਤੋਂ ਵੱਧ ਬਲਾਕ ਸੰਮਤੀ ਦੀਆਂ ਵੋਟਾਂ ਦੀ ਗਿਣਤੀ ਹੋ ਚੁੱਕੀ ਹੈ ਅਤੇ ਇਸ ਵਿੱਚ ਕਿਸੇ ਤਰ੍ਹਾਂ ਦਾ ਕਿਸੇ ਨਾਲ ਕੋਈ ਵੀ ਪੱਖਪਾਤ ਨਹੀਂ ਕੀਤਾ ਜਾ ਰਿਹਾ ਅਤੇ ਸਾਰੇ ਹੀ ਉਮੀਦਵਾਰਾਂ ਤੇ ਉਹਨਾਂ ਦੇ ਸਮਰਥਕਾਂ ਦੀ ਮਜੂਦਗੀ ਵਿੱਚ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ ਅਤੇ ਇਸ ਦੇ ਨਤੀਜੇ ਸਾਰੇ ਹੀ ਸ਼ਾਮ ਨੂੰ ਇਕੱਠਿਆ ਹੀ ਐਲਾਨੇ ਜਾਣਗੇ। ਪ੍ਰਸ਼ਾਸਨ ਦੇ ਇਸ ਕੀਤੇ ਫੈਸਲੇ ਤੇ ਰੋਸ ਜਾਹਰ ਕਰਦਿਆਂ ਅਕਾਲੀ ਦਲ ਦੇ ਹਲਕਾ ਸ਼ਤਰਾਨਾ ਦੇ ਇੰਚਾਰਜ ਕਬੀਰ ਦਾਸ ਕਾਂਗਰਸ ਪਾਰਟੀ ਦੇ ਆਗੂ ਦਲੇਰ ਸਿੰਘ ਹਰਿਆਊ ਅਤੇ ਰਣਜੀਤ ਸਿੰਘ ਅਤੇ ਭਾਜਪਾ ਦੇ ਹਲਕਾ ਇੰਚਾਰਜ ਨਰਾਇਣ ਨਰਸੋਤ ਨੇ ਕਿਹਾ ਕਿ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਵੋਟਾਂ ਵਿੱਚ ਆਮ ਆਦਮੀ ਪਾਰਟੀ ਨੂੰ ਸਮਰਥਨ ਨਾ ਮਿਲਣ ਕਰਕੇ ਉਹ ਕਿਸੇ ਨਾ ਕਿਸੇ ਤਰ੍ਹਾਂ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਵਿੱਚ ਆਪਣੀ ਵਾਹ ਲਾ ਰਹੀ ਹੈ ਜਿਸ ਨੂੰ ਸਹਿਣ ਕੀਤਾ ਜਾਵੇਗਾ ਅਤੇ ਇਸਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ