ਲਲੀਣਾ ਤੋਂ ਆਜ਼ਾਦ ਉਮੀਦਵਾਰ ਪ੍ਰਗਟ ਸਿੰਘ ਬੋਲਡ਼ ਕਲਾ ਦੀ ਸ਼ਾਨਦਾਰ ਜਿੱਤ
ਸਨੌਰ, 17 ਦਸੰਬਰ (ਗੀਤਵਿੰਦਰ ਸਿੰਘ ਸੋਖਲ)-ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਵਿੱਚ ਲਲੀਣਾ ਤੋਂ ਆਜ਼ਾਦ ਉਮੀਦਵਾਰ ਪ੍ਰਗਟ ਸਿੰਘ ਬੋਲਡ਼ ਕਲਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 257 ਵੋਟਾਂ ਦੇ ਵੱਡੇ ਅੰਤਰ ਨਾਲ ਜਿੱਤ ਦਰਜ ਕੀਤੀ। ਚੋਣ ਮੁਕਾਬਲੇ ਦੌਰਾਨ ਪ੍ਰਗਟ ਸਿੰਘ ਨੂੰ ਹਰ ਵਰਗ ਦੇ ਵੋਟਰਾਂ ਦਾ ਭਰਪੂਰ ਸਮਰਥਨ ਮਿਲਿਆ, ਜਿਸ ਕਾਰਨ ਉਹ ਆਪਣੇ ਨਜ਼ਦੀਕੀ ਮੁਕਾਬਲਿਆਂ ਨੂੰ ਪਿੱਛੇ ਛੱਡਣ ਵਿੱਚ ਕਾਮਯਾਬ ਰਹੇ। ਨਤੀਜੇ ਐਲਾਨ ਮਗਰੋਂ ਪ੍ਰਗਟ ਸਿੰਘ ਬੋਲਡ਼ ਕਲਾ ਨੇ ਇਸ ਕਾਮਯਾਬੀ ਦਾ ਸਿਹਰਾ ਵੋਟਰਾਂ ਅਤੇ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਆਪਣੇ ਸਮਰਥਕਾਂ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਲਲੀਣਾ ਖੇਤਰ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇਮਾਨਦਾਰੀ ਨਾਲ ਕੰਮ ਕਰਨਗੇ।
;
;
;
;
;
;
;
;