ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਮਿਲੀ ਸ਼ਾਨਦਾਰ ਜਿੱਤ ਨੂੰ ਲੈ ਕੇ ਖੁਸ਼ੀ ਅਤੇ ਜਸ਼ਨ ਦਾ ਮਾਹੌਲ
ਧਰਮਗੜ੍ਹ (ਸੰਗਰੂਰ), 17 ਦਸੰਬਰ (ਗੁਰਜੀਤ ਸਿੰਘ ਚਹਿਲ) -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਿੰਡ ਸਤੌਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਮਿਲੀ ਸ਼ਾਨਦਾਰ ਜਿੱਤ ਨੂੰ ਲੈ ਕੇ ਖੁਸ਼ੀ ਅਤੇ ਜਸ਼ਨ ਦਾ ਮਾਹੌਲ ਬਣਿਆ ਹੋਇਆ ਹੈ । ਜਿੱਤ ਦੀ ਖ਼ਬਰ ਮਿਲਦਿਆਂ ਹੀ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੇ ਢੋਲ ਦੀ ਗੂੰਜ 'ਚ ਪਾਰਟੀ ਵਰਕਰਾ ਇਕ ਦੂਜੇ ਨੂੰ ਜਿੱਤ ਦੀ ਵਧਾਈ ਦਿੰਦਿਆ ਇਸ ਜਿੱਤ ਨੂੰ ਵਿਕਾਸ ਅਤੇ ਲੋਕਾਂ ਦੇ ਭਰੋਸੇ ਦੀ ਜਿੱਤ ਕਰਾਰ ਦਿੱਤਾ ਹੈ । ਮੁੱਖ ਮੰਤਰੀ ਦੇ ਜੱਦੀ ਪਿੰਡ ਸਤੌਜ ਤੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਵਿੰਦਰਪਾਲ ਰਿਸ਼ੀ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਕੇ ਬਲਾਕ ਸੰਮਤੀ ਮੈਬਰ ਬਣੇ ਹਨ, ਉਨ੍ਹਾਂ ਨੂੰ ਦੋਵੇ ਪਿੰਡਾਂ ਧਰਮਗੜ ਅਤੇ ਸਤੌਜ ਤੋ 1250 ਵੋਟਾਂ ਪਈਆ , ਜਦੋਂ ਕਿ ਅਕਾਲੀ ਦਲ ਨੂੰ 467, ਕਾਗਰਸ ਨੂੰ 455 ਅਤੇ ਬਸਪਾ ਨੂੰ 296 ਵੋਟਾ ਮਿਲੀਆ, ਇਸੇ ਤਰ੍ਹਾਂ ਹੀ ਜਿਲਾ ਪ੍ਰੀਸਦ ਜੋਨ ਹੰਬਲਵਾਸ ਜਖੇਪਲ ਤੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਵੀਰ ਸਿੰਘ ਮਾਨ ਜਿੱਤ ਹਾਸਲ ਕਰਕੇ ਬਾਜੀ ਮਾਰ ਗਏ । ਦੋਵੇ ਉਮੀਦਵਾਰਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਸਮੁੱਚੀ ਲੀਡਰਸ਼ਿਪ ਅਤੇ ਪਾਰਟੀ ਵਰਕਰਾਂ ਦਾ ਧੰਨਵਾਦ ਕੀਤਾ, ਜਿੰਨਾ ਉਨਾ ਨੂੰ ਜਿਤਾਉਣ ਲਈ ਦਿਨ ਰਾਤ ਮਿਹਨਤ ਕੀਤੀ। ਇਸ ਮੌਕੇ ਪਾਰਟੀ ਆਗੂਆਂ ਨੇ ਕਿਹਾ ਕਿ ਪਿੰਡ ਸਤੌਜ ਅਤੇ ਇਲਾਕੇ ਭਰ ਦੇ ਵੋਟਰਾਂ ਨੇ ਇਕ ਵਾਰ ਫਿਰ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਮੁਖੀ ਸੋਚ ‘ਤੇ ਮੋਹਰ ਲਗਾਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਚੁਣੇ ਗਏ ਨੁਮਾਇੰਦੇ ਪਿੰਡਾਂ ਦੇ ਵਿਕਾਸ, ਸਾਫ਼-ਸੁਥਰੇ ਪ੍ਰਸ਼ਾਸਨ ਅਤੇ ਲੋਕ-ਭਲਾਈ ਦੇ ਕੰਮਾਂ ਨੂੰ ਪਹਿਲ ਦੇਣਗੇ ਅਤੇ ਲੋਕਾਂ ਨੇ ਖੁਸ਼ੀ ਜ਼ਾਹਿਰ ਕਰਦਿਆਂ ਆਸ ਜਤਾਈ ਕਿ ਆਉਣ ਵਾਲੇ ਸਮੇਂ ਵਿੱਚ ਇਲਾਕੇ ਭਰ 'ਚ ਵਿਕਾਸ ਕਾਰਜ ਹੋਰ ਤੇਜ਼ੀ ਨਾਲ ਹੋਣਗੇ ।
;
;
;
;
;
;
;
;